ਅਰਮੀਨੀਆ: ਵਿਦੇਸ਼ ਦੀ ਧਰਤੀ ਤੋਂ ਇਕ ਵਾਰ ਫਿਰ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿਸ ਨਾਲ ਇਲਾਕੇ ‘ਚ ਸੋਗ ਫੈਲ ਗਿਆ। ਅਰਮੀਨੀਆ ‘ਚ ਸੁਨਹਿਰੇ ਭਵਿੱਖ ਦਾ ਸੁਪਨਾ ਲੈ ਕੇ ਗਈ ਇਕ ਪੰਜਾਬੀ ਕੁੜੀ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪਿੰਡ ਲੋਹਕਾ ਦੀ ਰਹਿਣ ਵਾਲੀ ਨਗੀਤਾ ਦੀ ਅਰਮੀਨੀਆ ਵਿੱਚ ਬੀਮਾਰੀ ਕਾਰਨ ਮੌਤ ਹੋ ਗਈ। ਉਹ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਈ ਸੀ। ਪਰਿਵਾਰ ਮੁਤਾਬਕ, ਬੀ.ਏ. ਕਰਨ ਤੋਂ ਬਾਅਦ ਘਰ ਦੀ ਮਾਲੀ ਹਾਲਤ ਖ਼ਰਾਬ ਹੋਣ ਕਰਕੇ ਨਗੀਤਾ ਨੇ ਆਰਮੀਨੀਆ ਜਾਣ ਦਾ ਫ਼ੈਸਲਾ ਕੀਤਾ ਸੀ।
ਲਗਭਗ ਇੱਕ ਸਾਲ ਪਹਿਲਾਂ ਪਰਿਵਾਰ ਨੇ ਉਸ ਨੂੰ ਵਿਦੇਸ਼ ਭੇਜਣ ਲਈ 4.45 ਲੱਖ ਰੁਪਏ ਖ਼ਰਚ ਕੀਤੇ ਸਨ। ਕੁਝ ਦਿਨ ਪਹਿਲਾਂ ਬੀਮਾਰੀ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਇਲਾਜ ਲਈ ਵੀ ਪੈਸੇ ਭੇਜੇ ਸਨ। ਨਗੀਤਾ ਛੇ ਧੀਆਂ ਵਿੱਚੋਂ ਇੱਕ ਸੀ।ਪਿੰਡ ਦੇ ਸਰਪੰਚ ਗੁਰਜੀਤ ਸਿੰਘ ਨੇ ਐਨ.ਆਰ.ਆਈ. ਵੀਰਾਂ, ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਪਰਿਵਾਰ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਸਮਾਜ ਸੇਵਕਾਂ ਨੂੰ ਨਗੀਤਾ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਵਿੱਚ ਮਦਦ ਦੀ ਗੁਹਾਰ ਲਗਾਈ ਹੈ, ਤਾਂ ਜੋ ਉਹ ਆਖਰੀ ਵਾਰ ਉਸ ਦੇ ਦਰਸ਼ਨ ਕਰ ਸਕਣ ਅਤੇ ਅੰਤਿਮ ਸੰਸਕਾਰ ਕਰ ਸਕਣ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

