ਤਰਨ ਤਾਰਨ :ਪੰਜਾਬੀ ਫ਼ਿਲਮਾਂ ਦੇ ਪ੍ਰਸਿੱਧ ਕਲਾਕਾਰ ਮਹਾਂਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ)-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ।
ਉਨ੍ਹਾਂ ਨੇ ਆਪਣਾ ਗਣਨਾ ਫਾਰਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਖਡੂਰ ਸਾਹਿਬ ਸੰਜੀਵ ਸ਼ਰਮਾ, ਨੋਡਲ ਇੰਚਾਰਜ ਐਸ.ਆਈ.ਆਰ ਡਾ. ਯਾਦਵਿੰਦਰ ਸਿੰਘ, ਸੈਕਟਰ ਸੁਪਰਵਾਈਜ਼ਰ ਸਵਿੰਦਰ ਸਿੰਘ
ਅਤੇ ਪਹਿਲਦੀਪ ਸਿੰਘ ਨੂੰ ਸੌਂਪਿਆ ।ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ ਭਰਨ ਤੋਂ ਬਾਅਦ ਮਹਾਂਬੀਰ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਨੇ ਲੱਗਭਗ 90 ਫੀਸਦੀ ਵੋਟਰ ਸੂਚੀ ਦੀ ਮੈਪਿੰਗ ਦਾ ਅੰਕੜਾ ਪਹਿਲਾਂ ਹੀ ਹਾਸਲ ਕਰ ਲਿਆ ਹੈ।
ਉਨ੍ਹਾਂ ਦੁਹਰਾਇਆ ਕਿ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਸਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣਾ ਗਣਨਾ ਫਾਰਮ ਭਰ ਕੇ ਬੀ.ਐਲ.ਓ ਨੂੰ ਜਮ੍ਹਾ ਕਰਵਾਈਏ ਤਾਂ ਕਿ ਸਾਡੀ ਵੋਟ ਦਾ ਹੱਕ ਬਰਕਰਾਰ ਰਹੇ।
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਖਡੂਰ ਸਾਹਿਬ ਸੰਜੀਵ ਸ਼ਰਮਾ ਨੇ ਇਸ ਮੌਕੇ ਦੱਸਿਆ ਕਿ ਬੀ.ਐਲ.ਓਜ਼ ਅਤੇ ਚੋਣ ਸਟਾਫ਼ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ 024-ਖਡੂਰ ਸਾਹਿਬ ‘ਚ ਵੋਟਰ ਸੂਚੀ ਦੀ 93 ਫੀਸਦੀ ਮੈਪਿੰਗ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।
ਐਸ.ਆਈ.ਆਰ ਦਾ ਮੁੱਖ ਮੰਤਵ ਚੋਣ ਪ੍ਰਕਿਰਿਆ ਵਿਚ ਹਰ ਨਾਗਰਿਕ ਦੀ ਭਾਗੀਦਾਰੀ ਨੂੰ ਵਧਾਉਣਾ ਹੈ, ਤਾਂ ਜੋ ਲੋਕਤੰਤਰ ਹੋਰ ਮਜ਼ਬੂਤ ਹੋ ਸਕੇ।ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫਸਰ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਮੁਹਿੰਮ ਤਹਿਤ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਯੋਗ ਵੋਟਰਾਂ ਤੋਂ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾ ਰਹੇ ਹਨ।
ਦੱਸ ਦਈਏ ਕਿ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਵੋਟਰ ਸੂਚੀ ਦੀ ਸੁਧਾਈ ਮੁਹਿੰਮ ਤਹਿਤ ਵੋਟਰ ਸੂਚੀ ਵਿੱਚੋਂ ਨਾਮ ਕੱਟੇ ਜਾਣ ‘ਤੇ ਤੁਸੀਂ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹੋ। ਮਾਨ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਵੋਟਰ ਆਈ.ਡੀ. ਕਈ ਪ੍ਰਮੁੱਖ ਸਕੀਮਾਂ ਲਈ ਮੁੱਖ ਪਛਾਣ ਦਸਤਾਵੇਜ਼ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

