ਪਟਿਆਲਾ – ਇੱਕੋ ਪਰਿਵਾਰ ਦੇ 4 ਮੈਂਬਰਾਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ

Global Team
3 Min Read

ਪਟਿਆਲਾ: ਪਟਿਆਲਾ ਵਿੱਚ ਇੱਕੋ ਪਰਿਵਾਰ ਦੇ 4 ਜੀਆਂ ਨੇ ਜ਼ਹਿਰੀਲਾ ਪਦਾਰਥ ਖਾ ਲਿਆ। ਘਟਨਾ ਤੋਂ ਬਾਅਦ, ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਇਲਾਜ ਦੌਰਾਨ ਪਿਤਾ ਅਤੇ ਧੀ ਦੀ ਮੌਤ ਹੋ ਗਈ, ਜਦੋਂ ਕਿ ਮਾਂ ਅਤੇ ਪੁੱਤਰ ਦਾ ਇਲਾਜ ਚੱਲ ਰਿਹਾ ਹੈ।ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਘਟਨਾ ਦੇ ਅਸਲ ਕਾਰਨ ਦਾ ਪਤਾ ਲਗਾਉਣ ਲਈ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਆਈਪੀ ਰਿਹਾਇਸ਼ੀ ਖੇਤਰ ਅਫ਼ਸਰਜ਼ ਕਲੋਨੀ ਵਿੱਚ ਇਹ ਬੇਹੱਦ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕੋ ਪਰਿਵਾਰ ਦੇ ਚਾਰ ਜੀਆਂ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਲਈ ਗਈ। ਇਸ ਖ਼ੌਫ਼ਨਾਕ ਕਦਮ ਕਾਰਨ ਪਰਿਵਾਰ ਦੇ ਮੁਖੀ ਅਤੇ ਉਸ ਦੀ ਮਾਸੂਮ ਧੀ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂਕਿ ਪਤਨੀ ਅਤੇ ਪੁੱਤਰ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੇ ਹਨ। ਮ੍ਰਿਤਕਾਂ ਦੀ ਪਛਾਣ ਵਿਕਾਸ ਬਤਿਸ਼ (45), ਜੋ ਕਿ ਇੱਕ ਨਿੱਜੀ ਬੈਂਕ ਵਿੱਚ ਮੁਲਾਜ਼ਮ ਸੀ, ਅਤੇ ਉਸ ਦੀ 13 ਸਾਲਾ ਧੀ ਖੁਸ਼ੀ ਬਤਿਸ਼ ਵਜੋਂ ਹੋਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਖ਼ੁਦਕੁਸ਼ੀ ਵਾਲੀ ਘਟਨਾ ਬੁੱਧਵਾਰ ਰਾਤ ਨੂੰ ਪਰਿਵਾਰ ਦੀ ਰਿਹਾਇਸ਼ ਉਤੇ ਵਾਪਰੀ।
ਜ਼ਹਿਰੀਲੀ ਚੀਜ਼ ਖਾਣ ਤੋਂ ਤੁਰਤ ਬਾਅਦ ਜਦੋਂ ਚਾਰਾਂ ਦੀ ਤਬੀਅਤ ਵਿਗੜ ਗਈ ਤਾਂ ਵਿਕਾਸ ਦੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ। ਪਰ ਡਾਕਟਰਾਂ ਦੀਆਂ ਅਣਥੱਕ ਕੋਸ਼ਿਸ਼ਾਂ ਦੇ ਬਾਵਜੂਦ ਵਿਕਾਸ ਬਤਿਸ਼ ਅਤੇ ਖੁਸ਼ੀ ਦਮ ਤੋੜ ਗਏ। ਵਿਕਾਸ ਦੀ ਪਤਨੀ ਤਮੰਨਾ ਬਤਿਸ਼ (43) ਅਤੇ 11 ਸਾਲਾ ਪੁੱਤਰ ਕਾਨਵ ਬਤਿਸ਼ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਆਈ.ਸੀ.ਯੂ. ਵਿੱਚ ਰੱਖਿਆ ਗਿਆ ਹੈ।

ਜਾਣਕਾਰੀ ਅਨੁਸਾਰ, ਸ਼ਹਿਰ ਦੀ ਅਫਸਰ ਕਲੋਨੀ ਦੇ ਵਸਨੀਕ ਵਿਕਾਸ ਬਾਤਿਸ਼, ਉਸਦੀ ਪਤਨੀ ਤਮੰਨਾ ਬਾਤਿਸ਼, ਧੀ ਖੁਸ਼ੀ ਬਾਤਿਸ਼ ਅਤੇ ਪੁੱਤਰ ਕਨਵ ਬਾਤਿਸ਼ ਨੇ ਜ਼ਹਿਰ ਖਾ ਲਿਆ। ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਲੋਕਾਂ ਨੇ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਹੁੰਚਾਇਆ।

ਇਲਾਜ ਦੇ ਬਾਵਜੂਦ, ਵਿਕਾਸ ਬਾਤਿਸ਼ ਅਤੇ ਉਨ੍ਹਾਂ ਦੀ ਧੀ ਖੁਸ਼ੀ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ, ਅਤੇ ਦੋਵਾਂ ਦੀ ਮੌਤ ਹੋ ਗਈ। ਹਾਲਾਂਕਿ, ਉਨ੍ਹਾਂਦੀ ਪਤਨੀ ਤਮੰਨਾ ਅਤੇ ਪੁੱਤਰ ਕਨਵ ਅਜੇ ਵੀ ਇਲਾਜ ਅਧੀਨ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment