ਚੰਡੀਗੜ੍ਹ : ਹਰਿਆਣਾ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਤੋਂ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਦੀ ਕਿਸ਼ਤ ਵਜੋਂ ਪੈਸੇ ਆ ਗਏ ਹਨ। ਹਰਿਆਣਾ ਦੇ ਸੀ.ਐਮ. ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਆਯੋਜਿਤ ਵੱਖ-ਵੱਖ ਜਨ-ਕਲਿਆਣਕਾਰੀ ਯੋਜਨਾਵਾਂ ਦੇ ਲਾਭ ਵੰਡ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸੂਬੇ ਦੇ ਲੱਖਾਂ ਲਾਭਪਾਤਰੀਆਂ ਨੂੰ ਵੱਡੀ ਸੌਗਾਤ ਦਿੱਤੀ।
ਸੀ.ਐਮ. ਨੇ ਕਿਹਾ ਕਿ ਸੂਬਾ ਸਰਕਾਰ ਨੇ ਅੱਜ ਵੱਖ-ਵੱਖ 19 ਯੋਜਨਾਵਾਂ ਦੇ ਤਹਿਤ 50 ਲੱਖ 20 ਹਜ਼ਾਰ 460 ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੁੱਲ 1582 ਕਰੋੜ 16 ਲੱਖ ਰੁਪਏ ਸਿੱਧੇ ਟ੍ਰਾਂਸਫਰ ਕੀਤੇ ਹਨ।ਉਨ੍ਹਾਂ ਕਿਹਾ ਕਿ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਦੇ ਮਾਧਿਅਮ ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਿੱਧੀ ਰਾਸ਼ੀ ਭੇਜਣਾ ਸਰਕਾਰ ਦੀ ਪਾਰਦਰਸ਼ਤਾ, ਜਵਾਬਦੇਹੀ ਅਤੇ ਸੁਸ਼ਾਸਨ ਦੀ ਵਚਨਬੱਧਤਾ ਦਾ ਪ੍ਰਮਾਣ ਹੈ।
ਸੀ.ਐਮ. ਨੇ ਕਿਹਾ ਕਿ ਅੱਜ 15 ਤਰ੍ਹਾਂ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾਵਾਂ ਦੇ ਤਹਿਤ 34 ਲੱਖ 83 ਹਜ਼ਾਰ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 1121 ਕਰੋੜ 39 ਲੱਖ ਰੁਪਏ ਦੀ ਰਾਸ਼ੀ ਸਿੱਧੀ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਯੋਗ ਵਿਅਕਤੀ ਨੂੰ ਯੋਜਨਾਵਾਂ ਦਾ ਲਾਭ ਲੈਣ ਲਈ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ।
ਸੀ.ਐਮ. ਨੇ ਪ੍ਰੋਗਰਾਮ ਦੌਰਾਨ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਦੀ 9ਵੀਂ ਕਿਸ਼ਤ ਵੀ ਜਾਰੀ ਕੀਤੀ। ਇਸ ਦੇ ਤਹਿਤ 9 ਲੱਖ 98 ਹਜ਼ਾਰ ਭੈਣਾਂ ਅਤੇ ਧੀਆਂ ਦੇ ਬੈਂਕ ਖਾਤਿਆਂ ਵਿੱਚ 209 ਕਰੋੜ 69 ਲੱਖ ਰੁਪਏ ਟ੍ਰਾਂਸਫਰ ਕੀਤੇ ਗਏ। ਸੀ.ਐਮ. ਨੇ ਦੱਸਿਆ ਕਿ ਯੋਜਨਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 9 ਕਿਸ਼ਤਾਂ ਵਿੱਚ ਕੁੱਲ 1832 ਕਰੋੜ 69 ਲੱਖ ਰੁਪਏ ਲਾਭਪਾਤਰੀਆਂ ਨੂੰ ਦਿੱਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਅੱਜ 3,295 ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

