ਲਾਲ ਕਿਲ੍ਹੇ ਨੂੰ ਬੰਬ ਦੀ ਧਮਕੀ; ਮੁੰਬਈ ਪੁਲਿਸ ਨੂੰ ਆਈ ਕਾਲ ਨਾਲ ਦਿੱਲੀ ਵਿੱਚ ਦਹਿਸ਼ਤ!

Global Team
3 Min Read

ਨਵੀ ਦਿੱਲੀ : ਦਿੱਲੀ ਦੇ ਇਤਿਹਾਸਕ ਲਾਲ ਕਿਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਕੀ ਮੁੰਬਈ ਪੁਲਿਸ ਨੂੰ ਦਿੱਤੀ ਗਈ। ਇੱਕ ਵਿਅਕਤੀ ਨੇ ਮੁੰਬਈ ਪੁਲਿਸ ਕੰਟਰੋਲ ਰੂਮ ਵਿੱਚ ਫੋਨ ਕਰਕੇ ਲਾਲ ਕਿਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਮੁੰਬਈ ਪੁਲਿਸ ਕੰਟਰੋਲ ਰੂਮ ਨੇ ਤੁਰੰਤ ਦਿੱਲੀ ਪੁਲਿਸ ਕੰਟਰੋਲ ਰੂਮ ਨੂੰ ਇਸ ਧਮਕੀ ਬਾਰੇ ਸੂਚਨਾ ਦਿੱਤੀ। ਫਿਰ ਦਿੱਲੀ ਪੁਲਿਸ ਕੰਟਰੋਲ ਰੂਮ ਨੇ ਨਾਰਥ ਡਿਸਟ੍ਰਿਕਟ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਜ਼ਰੂਰੀ ਜਾਂਚ-ਪੜਤਾਲ ਤੋਂ ਬਾਅਦ, ਨਾਰਥ ਡਿਸਟ੍ਰਿਕਟ ਪੁਲਿਸ ਨੇ ਇਸ ਧਮਕੀ ਨੂੰ ਝੂਠਾ ਦੱਸਿਆ। ਬੰਬ ਨਾਲ ਉਡਾਉਣ ਦੀਆਂ ਝੂਠੀਆਂ ਧਮਕੀਆਂ ਦੇ ਮਾਮਲੇ ਪਹਿਲਾਂ ਵੀ ਸਾਹਮਣੇ ਆਉਂਦੇ ਰਹੇ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦਿਨ ਵੇਲੇ, ਲਾਲ ਕਿਲੇ ਅਤੇ ਦਿੱਲੀ ਸਕੱਤਰੇਤ (ਸੈਕਰੇਟਰੀਏਟ) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਦਿੱਲੀ ਫਾਇਰ ਸਰਵਿਸ ਮੁਤਾਬਕ, ਦਿੱਲੀ ਸਕੱਤਰੇਤ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਅਧਿਕਾਰੀਆਂ ਨੇ ਦੱਸਿਆ, “ਫਾਇਰ ਬ੍ਰਿਗੇਡ ਵਿਭਾਗ ਨੂੰ ਦੁਪਹਿਰ 12 ਵਜੇ ਕਾਲ ਮਿਲੀ ਸੀ, ਜਿਸ ਤੋਂ ਬਾਅਦ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਪਰ ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।”

ਇਸ ਤੋਂ ਇਲਾਵਾ ਪਿਛਲੇ ਦਿਨੀਂ ਦਿੱਲੀ-ਨੋਇਡਾ ਦੇ ਵੱਡੇ ਸਕੂਲਾਂ ਵਿੱਚ ਬੰਬ ਹੋਣ ਦੀ ਝੂਠੀ ਅਫਵਾਹ ਵੀ ਫੈਲਾਈ ਗਈ ਸੀ, ਜਿਸ ਤੋਂ ਬਾਅਦ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਸੀ। ਈਮੇਲ ਰਾਹੀਂ ਦਿੱਤੀ ਗਈ ਇਹ ਧਮਕੀ ਜਾਂਚ ਤੋਂ ਬਾਅਦ ਅਫਵਾਹ ਸਾਬਤ ਹੋਈ।

ਉੱਥੇ ਹੀ ਕਈ ਫਲਾਈਟਾਂ ਵਿੱਚ ਵੀ ਬੰਬ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ , ਜਿਸ ਤੋਂ ਬਾਅਦ ਡੂੰਘੀ ਤਲਾਸ਼ੀ ਮੁਹਿੰਮ ਵੀ ਚਲਾਈ ਗਈ। ਬਾਅਦ ਵਿੱਚ ਪਤਾ ਲੱਗਿਆ ਕਿ ਇਹ ਧਮਕੀ ਝੂਠੀ ਸੀ। ਹੁਣ ਲਾਲ ਕਿਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਹ ਧਮਕੀ ਸਿਰਫ਼ ਇੱਕ ਅਫਵਾਹ ਨਿਕਲੀ, ਇਹ ਗੱਲ ਪੁਲਿਸ ਜਾਂਚ ਵਿੱਚ ਸਾਹਮਣੇ ਆਈ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment