GNDU ਦੇ 51ਵੇਂ ਦੀਕਸ਼ਾਂਤ ਸਮਾਰੋਹ ‘ਚ ਪਹੁੰਚੇ ਪੰਜਾਬ ਦੇ ਰਾਜਪਾਲ, 456 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

Global Team
2 Min Read

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 51ਵੇਂ ਦੀਕਸ਼ਾਂਤ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਫੈਕਲਟੀਆਂ ਤੋਂ ਆਪਣੀ ਪੜ੍ਹਾਈ ਪੂਰੀ ਕਰਨ ਵਾਲੇ 456 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਹੈ। ਸਮਾਰੋਹ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਹੈ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਦੀਕਸ਼ਾਂਤ ਸਮਾਰੋਹ ਕਿਸੇ ਵੀ ਵਿਦਿਆਰਥੀ ਦੇ ਜੀਵਨ ਦਾ ਬਹੁਤ ਹੀ ਮਹੱਤਵਪੂਰਨ ਪੜਾਅ ਹੁੰਦਾ ਹੈ। ਇਹ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਮੌਕਾ ਨਹੀਂ, ਸਗੋਂ ਜੀਵਨ ਵਿੱਚ ਨਵੀਆਂ ਜ਼ਿੰਮੇਵਾਰੀਆਂ ਅਤੇ ਨਵੇਂ ਟੀਚਿਆਂ ਵੱਲ ਅੱਗੇ ਵਧਣ ਦਾ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਕੇਵਲ ਡਿਗਰੀ ਹਾਸਿਲ ਕਰਨਾ ਨਹੀਂ, ਬਲਕਿ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਹੈ।

Share This Article
Leave a Comment