ਬੈਂਕਾਕ ਦੇ ਪੱਬ ‘ਚ ਲੱਗੀ ਭਿਆਨਕ ਅੱਗ, 27 ਲੋਕਾਂ ਦੀ ਮੌਤ; ਕਈ ਗੰਭੀਰ ਜ਼ਖਮੀ!

Global Team
3 Min Read

ਬੈਂਕਾਕ: ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿੱਚ ਸੋਮਵਾਰ ਤੜਕੇ ਇਕ ਵੱਡਾ ਹਾਦਸਾ ਵਾਪਰਿਆ। ਬੈਂਕਾਕ ਵਿੱਚ ਇੱਕ ਪੱਬ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 63 ਹੋਰ ਜ਼ਖਮੀ ਹੋ ਗਏ। ਬੈਂਕਾਕ ਦੇ ਗਵਰਨਰ ਨੇ ਦੱਸਿਆ ਕਿ ਪੱਬ ਵਿੱਚ ਲੱਗੀ ਅੱਗ ਵਿੱਚ ਜ਼ਖਮੀ ਹੋਏ 63 ਲੋਕਾਂ ਵਿੱਚੋਂ 22 ਦੀ ਹਾਲਤ ਗੰਭੀਰ ਹੈ।

ਅਧਿਕਾਰੀਆਂ ਮੁਤਾਬਕ ਅੱਗ ਅੱਧੀ ਰਾਤ ਦੇ ਕਰੀਬ ਸ਼ਹਿਰ ਦੇ ਉੱਤਰੀ ਹਿੱਸੇ ਵਿੱਚ ਸਥਿਤ ਇੱਕ ਐਂਟਰਟੇਨਮੈਂਟ ਵੇਨਿਊ ਵਿੱਚ ਲੱਗੀ। ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਮੌਕੇ ‘ਤੇ ਹਫੜਾ ਦਫੜੀ ਮਚ ਗਈ।ਅਧਿਕਾਰੀਆਂ ਮੁਤਾਬਕ, ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਰਾਹਤ ਕਰਮਚਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਦੇਰ ਰਾਤ ਮਿਲੀ। ਅਧਿਕਾਰੀਆਂ ਮੁਤਾਬਕ, ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਲਗਭਗ 30 ਮਿੰਟ ਲੱਗੇ। ਹਾਦਸੇ ਤੋਂ ਬਾਅਦ ਦੀਆਂ ਤਸਵੀਰਾਂ ਵਿੱਚ ਪੱਬ ਦੇ ਅੰਦਰ ਸੜੀਆਂ ਹੋਈਆਂ ਮੇਜ਼-ਕੁਰਸੀਆਂ ਅਤੇ ਬੁਰੀ ਤਰ੍ਹਾਂ ਨੁਕਸਾਨਿਆ ਹੋਇਆ ਢਾਂਚਾ ਦਿਖਾਈ ਦੇ ਰਿਹਾ ਹੈ। ਫਿਲਹਾਲ ਅਧਿਕਾਰੀ ਬੈਂਕਾਕ ਦੇ ਇਸ ਤਾਜ਼ਾ ਹਾਦਸੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਇਸ ਘਟਨਾ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵੀ ਸਾਂਝੀਆਂ ਕੀਤੀਆਂ ਗਈਆਂ ਜਿਸ ਵਿੱਚ ਉੱਤਰੀ ਬੈਂਕਾਕ ਸਥਿਤ ਪੱਬ ਦੇ ਮੁੱਖ ਦਰਵਾਜ਼ੇ ਤੋਂ ਉੱਚੀਆਂ ਲਪਟਾਂ ਉੱਠਦੀਆਂ ਦਿਖਾਈ ਦੇ ਰਹੀਆਂ ਹਨ। ਲੋਕ ਜਾਨ ਬਚਾਉਣ ਲਈ ਬਾਹਰ ਵੱਲ ਭੱਜਦੇ ਨਜ਼ਰ ਆਏ, ਜਦੋਂ ਕਿ ਅਸਮਾਨ ਵਿੱਚ ਕਾਲੇ ਧੂੰਏਂ ਦਾ ਗੁਬਾਰ ਫੈਲ ਗਿਆ।

ਘਟਨਾ ਵਾਲੀ ਥਾਂ ‘ਤੇ ਪਹੁੰਚੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਅਨੁਤਿਨ ਚਰਨਵੀਰਾਕੁਲ ਨੇ ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ, ‘ਹੁਣ ਤੱਕ 27 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।’ ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment