ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਨੇ ਛੱਡੀ ਪਾਰਟੀ

Global Team
2 Min Read

ਤਰਨਤਾਰਨ- ਸ਼੍ਰੋਮਣੀ ਅਕਾਲੀ ਦਲ  ਨੂੰ  ਵੱਡਾ ਝਟਕਾ ਲੱਗਾ ਹੈ। ਜਦੋਂ ਪਾਰਟੀ ਦੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਤਰਨਤਾਰਨ ਹਲਕੇ ਤੋਂ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਰਹੇ ਹਨ। 30 ਸਾਲਾਂ ਤੋਂ ਪਾਰਟੀ ਨਾਲ ਜੁੜੇ ਸੰਧੂ ਹੁਣ ਸ਼੍ਰੋਅਦ ਦੇ ਜਨਰਲ ਸਕੱਤਰ ਅਹੁਦੇ ‘ਤੇ ਤਾਇਨਾਤ ਸਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਨੂੰ ਭੇਜੇ ਅਸਤੀਫ਼ੇ ‘ਚ ਸੰਧੂ ਨੇ ਅਸਤੀਫਾ ਦੇਣ ਦਾ ਕੋਈ ਕਾਰਨ ਨਹੀਂ ਲਿਖਿਆ। 1996 ਤੋਂ 2026 ਤਕ ਪਾਰਟੀ ‘ਚ ਕੰਮ ਕਰਨ ਦਾ ਹਵਾਲਾ ਦੇਣ ਦੇ ਨਾਲ ਕੇਵਲ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਹੀ ਜ਼ਿਕਰ ਕੀਤਾ ਹੈ। ਨਾਲ ਹੀ ਪਾਰਟੀ ਪ੍ਰਧਾਨ ਨੂੰ ਅਸਤੀਫ਼ਾ ਸਵਿਕਾਰ ਕਰਨ ਦੀ ਬੇਨਤੀ ਵੀ ਕੀਤੀ ਹੈ।

ਮਰਹੂਮ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਹਲਕੇ ਵਿੱਚ ਦਖਲ ਦੇਣ ਬਦਲੇ ਉਨ੍ਹਾਂ ਨੂੰ ਇੱਕ ਵਾਰ ਸ਼੍ਰੋਮਣੀ ਅਕਾਲੀ ਦਲ ਤੋਂ ਕੱਢ ਦਿੱਤਾ ਗਿਆ ਸੀ। ਬਾਅਦ ਵਿੱਚ ਇਕਬਾਲ ਸਿੰਘ ਸੰਧੂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਐਂਟਰੀ ਹੋਈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਕੌਮੀ ਜਨਰਲ ਸਕੱਤਰ ਤੋਂ ਇਲਾਵਾ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਸੀ।

27 ਜੂਨ 2025 ਨੂੰ ‘ਆਪ’ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਉਪ ਚੋਣ ਦੌਰਾਨ ਉਹ ਟਿਕਟ ਦੇ ਦਾਅਵੇਦਾਰ ਰਹੇ, ਜਦਕਿ ਟਿਕਟ ਸੁਖਵਿੰਦਰ ਕੌਰ ਰੰਧਾਵਾ ਨੂੰ ਮਿਲੀ। ਬਾਅਦ ਵਿਚ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਰੰਧਾਵਾ ਨੂੰ ਹਲਕਾ ਇੰਚਾਰਜ ਲਗਾਇਆ ਗਿਆ, ਜਿਸ ਤੋਂ ਬਾਅਦ ਇਕਬਾਲ ਸਿੰਘ ਸੰਧੂ ਨੇ ਆਪਣੀ ਸਿਆਸੀ ਸਰਗਰਮੀ ਘੱਟ ਕਰ ਦਿੱਤੀ ਸੀ। ਸੂਤਰਾਂ ਦੀ ਮੰਨੀਏ ਤਾਂ ਇਕਬਾਲ ਸਿੰਘ ਸੰਧੂ ਹੁਣ ਆਉਣ ਵਾਲੇ ਦਿਨਾਂ ਵਿਚ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਵਰਕਰਾਂ ਦੀ ਰਾਏ ਲੈ ਕੇ ਹੀ ਅੱਗੇ ਦਾ ਫ਼ੈਸਲਾ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment