ਸੋਨਮ ਵਾਂਗਚੁਕ ਦੀ ਭੁੱਖ-ਹੜਤਾਲ ਦਾ 18ਵਾਂ ਦਿਨ; ਹਾਈ ਕੋਰਟ ਪੁੱਜਾ ਮਾਮਲਾ

Global Team
2 Min Read

ਨਵੀ ਦਿੱਲੀ :ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਅਨਿਸ਼ਚਿਤ ਸਮੇਂ ਲਈ ਭੁੱਖ ਹੜਤਾਲ ਕਰ ਰਹੇ ਸੋਨਮ ਵਾਂਗਚੁਕ ਦਾ ਮਾਮਲਾ ਦਿੱਲੀ ਹਾਈ ਕੋਰਟ ਪਹੁੰਚ ਗਿਆ ਹੈ। ਸੋਨਮ ਵਾਂਗਚੁਕ ਬੀਤੀ 28 ਜੁਲਾਈ ਤੋਂ ਭੁੱਖ ਹੜਤਾਲ ‘ਤੇ ਹਨ। ਸੋਨਮ ਵਾਂਗਚੁਕ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਨੂੰ ਲੈ ਕੇ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (PIL) ਦਾਇਰ ਕੀਤੀ ਗਈ ਹੈ।

ਦਿੱਲੀ ਹਾਈ ਕੋਰਟ ਵਿੱਚ ਇਸ ਪਟੀਸ਼ਨ ‘ਤੇ ਸੁਣਵਾਈ ਹੋਈ। ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਭਲਕੇ ਤੱਕ ਜਵਾਬ ਮੰਗਿਆ ਹੈ। ਪਟੀਸ਼ਨ ‘ਤੇ ਮੁੱਖ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਤੇਜਸ ਕਾਰੀਆ ਦੀ ਬੈਂਚ ਸੁਣਵਾਈ ਕਰ ਰਹੀ ਸੀ। ਇਹ ਪਟੀਸ਼ਨ ਸਮਾਜਿਕ ਕਾਰਕੁਨ ਅਤੇ ਵਕੀਲ ਰਾਕੇਸ਼ ਕੁਮਾਰ ਸੈਣੀ ਨੇ ਦਾਇਰ ਕੀਤੀ ਹੈ।

ਉਨ੍ਹਾਂ ਦੀ ਭੁੱਖ ਹੜਤਾਲ ਨੂੰ 18 ਦਿਨ ਹੋ ਚੁੱਕੇ ਹਨ। ਉਹ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਦੇ ਸਮਰਥਨ ਵਿੱਚ ਹੜਤਾਲ ‘ਤੇ ਬੈਠੇ ਹਨ। ਪਾਰਟੀ ਸੰਸਥਾਪਕ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਮਈ ਵਿੱਚ ਹੋਈਆਂ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨਾਲ ਲੱਖਾਂ ਵਿਦਿਆਰਥੀ ਪ੍ਰਭਾਵਿਤ ਹੋਏ।

ਹਾਈ ਕੋਰਟ ‘ਚ ਦਾਇਰ ਪਟੀਸ਼ਨ ਵਿੱਚ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਵਾਂਗਚੁਕ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਜਾਵੇ ਅਤੇ ਉਨ੍ਹਾਂ ਦੀ ਜਾਨ ਬਚਾਉਣ ਲਈ ਲੋੜ ਪੈਣ ‘ਤੇ ਉਨ੍ਹਾਂ ਨੂੰ ਜ਼ਬਰਦਸਤੀ ਖਾਣਾ ਦਿੱਤਾ ਜਾਵੇ। ਕੋਰਟ ਨੇ ਕਿਹਾ ਕਿ ਇਸ ਮਾਮਲੇ ਨੂੰ ਕੱਲ੍ਹ ਹੀ ਲਿਸਟ ਕਰਾਂਗੇ ਅਤੇ ਉਨ੍ਹਾਂ ਨੂੰ ਨਿਰਦੇਸ਼ ਲੈਣ ਲਈ ਕਹਾਂਗੇ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment