ਮਾਨਸਾ: ਗੁਰੂ ਘਰ ‘ਚ ਹੋਈ ਬੇਅਦਬੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ‘ਤੇ ਲਿਖੀ ਗਈ ਭੱਦੀ ਸ਼ਬਦਾਵਲੀ

Global Team
2 Min Read

ਮਾਨਸਾ: ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਵਿਖੇ ਉਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ ਜਦੋਂ ਪਿੰਡ ਦੇ ਗੁਰੂ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪਿੰਡ ਦੇ ਲੋਕਾਂ ਅਤੇ ਨਿਹੰਗ ਸਿੰਘਾਂ ਨੇ ਮੌਕੇ ਉੱਪਰ ਪਹੁੰਚ ਕੇ ਕਾਰਵਾਈ ਦੀ ਮੰਗ ਕੀਤੀ ਹੈ।

ਗੁਰੂ ਘਰ ਦੇ ਗ੍ਰੰਥੀ ਸਿੰਘ ਨੇ ਦੱਸਿਆ ਕਿ  ਉਹ ਅੱਜ ਤੋਂ ਦੋ ਮਹੀਨੇ ਪਹਿਲਾਂ ਗੁਰੂ ਘਰ ਵਿੱਚ ਗ੍ਰੰਥੀ ਤੈਨਾਤ ਹੋਇਆ ਹੈ ਅਤੇ ਉਸ ਸਮੇਂ ਉਸ ਨੂੰ ਦੱਸਿਆ ਗਿਆ ਸੀ ਕਿ ਗੁਰੂ ਘਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਜਿਸ ਦੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤੀ ਗਈ ਸੀ ਪਰ ਅੱਜ ਜਦੋਂ ਉਸਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਦੇਖਿਆ ਅਤੇ ਉਸਦੇ ਅੰਗਾਂ ਉੱਪਰ ਭੱਦੀ ਸ਼ਬਦਾਵਲੀ ਲਿਖੀ ਹੋਈ ਸੀ ਜਿਸ ਨੂੰ ਲੈ ਕੇ ਉਸਨੇ ਇਸ ਪੂਰੇ ਮਾਮਲੇ ਬਾਰੇ ਪਿੰਡ ਦੀ ਸੰਗਤ ਨੂੰ ਦੱਸਿਆ ਹੈ ਕਿਉਂਕਿ ਇਸ ਵਿੱਚ ਉਸ ਦਾ ਨਾਮ ਨਾ ਲੱਗੇ ਅਤੇ ਅਜੇ ਤੱਕ ਕਾਰਵਾਈ ਕਿਉਂ ਨਹੀਂ ਹੋਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment