ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਐਕਸੀਡੈਂਟ, ਸਿਹਤ ਨੂੰ ਲੈ ਕੇ ਆਈ ਅਪਡੇਟ

Global Team
1 Min Read
ਚੰਡੀਗੜ੍ਹ: ਅੱਜ ਸਵੇਰੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਵਿਜੈ ਸਿੰਗਲਾ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੀ ਟੀਮ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।  ਹੁਣ ਉਨ੍ਹਾਂ ਦੀ ਸਿਹਤ ਨੂੰ ਲੈ ਅਪਡੇਟ ਸਾਹਮਣੇ ਆਇਆ ਹੈ।
ਦਰਅਸਲ, ਉਨ੍ਹਾਂ ਦੇ ਸੋਸ਼ਲ ਮੀਡੀਆ ਹੈਂਡਲ ਉੱਪਰ  ਉਨ੍ਹਾਂ ਦੀ ਟੀਮ ਵੱਲੋਂ  ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ  ਹੈ ਕਿ ”ਅੱਜ ਸਵੇਰੇ ਚੰਡੀਗੜ੍ਹ ਵਿੱਚ ਐੱਮ.ਐੱਲ.ਏ. ਡਾ. ਵਿਜੈ ਸਿੰਗਲਾ ਦਾ ਮੋਟਰਸਾਈਕਲ ਨਾਲ ਐਕਸੀਡੈਂਟ ਹੋ ਗਿਆ ਸੀ। ਹੁਣ ਪਰਮਾਤਮਾ ਦੀ ਕ੍ਰਿਪਾ ਨਾਲ ਐੱਮ.ਐੱਲ.ਏ. ਸਾਹਿਬ ਬਿਲਕੁੱਲ ਠੀਕ ਹਨ। ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਬਹੁਤ ਜਲਦ ਮਾਨਸਾ ਆਉਣਗੇ ਅਤੇ ਪਹਿਲਾਂ ਵਾਂਗ ਹੀ ਲੋਕਾਂ ਵਿੱਚ ਹੋਣਗੇ। ਸਾਰੇ ਭਰਾਵਾਂ ਨੂੰ ਬੇਨਤੀ ਹੈ ਕਿ ਉਹ ਬਿਲਕੁੱਲ ਠੀਕ ਹਨ ਅਤੇ ਜੋ ਵੀ ਸਾਡੇ ਵੀਰ ਭਰਾ ਫੋਨ ਕਰ ਰਹੇ ਹਨ, ਅਸੀਂ ਉਹਨਾਂ ਨੂੰ ਬੇਨਤੀ ਕਰਦੇ ਹਾਂ ਕਿ ਉਨ੍ਹਾਂ ਨੂੰ ਫੋਨ ਨਾ ਕਰਨ ਥੋੜ੍ਹਾ ਆਰਾਮ ਤੋਂ ਬਾਅਦ ਫੇਰ ਤੁਹਾਡੇ ਵਿੱਚ ਹਾਜ਼ਿਰ ਹੋਣਗੇ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment