ਗੈਂਗਸਟਰ ਨਿਤੀਸ਼ ਕੌਸ਼ਲ ਅਮਰੀਕਾ ‘ਚ ਗ੍ਰਿਫ਼ਤਾਰ; FBI ਦੀ ‘ਮੋਸਟ ਵਾਂਟੇਡ’ ਲਿਸਟ ਵਿੱਚ ਸੀ ਸ਼ਾਮਲ

Global Team
2 Min Read

ਵਾਸ਼ਿੰਗਟਨ: ਭਾਰਤੀ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਭਗਵਾਨਪੁਰੀਆ ਗੈਂਗ ਨਾਲ ਜੁੜੇ ਨਿਤੀਸ਼ ਕੌਸ਼ਲ ਨੂੰ ਅਮਰੀਕੀ ਅਧਿਕਾਰੀਆਂ ਨੇ ਵਰਮੋਂਟ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੂੰ ਉਸ ਦੀ ਭਾਲ ਸੀ। ਕੌਸ਼ਲ ‘ਤੇ ਇੱਕ ਅੰਤਰਰਾਸ਼ਟਰੀ ਅਪਰਾਧਿਕ ਸੰਗਠਨ ਦਾ ਹਿੱਸਾ ਹੋਣ, ਅਗਵਾ ਅਤੇ ਕੁੱਟਮਾਰ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਹੈ।

ਐੱਫ.ਬੀ.ਆਈ. ਨੇ ਦੋ ਦਿਨ ਪਹਿਲਾਂ ਨਿਤੀਸ਼ ਕੌਸ਼ਲ ਨੂੰ ਆਪਣੀ ‘ਵਾਂਟੇਡ’ ਲਿਸਟ ਵਿੱਚ ਸ਼ਾਮਲ ਕੀਤਾ ਸੀ। ‘ਰੈਕੇਟੀਅਰ ਇਨਫਲੂਐਂਸਡ ਐਂਡ ਕਰਪਟ ਆਰਗੇਨਾਈਜ਼ੇਸ਼ਨਜ਼’ (RICO) ਐਕਟ ਤਹਿਤ ਉਸ ਉੱਤੇ ਅਪਰਾਧਾਂ ਦੀ ਸਾਜ਼ਿਸ਼ ਰਚਣ ਦਾ ਦੋਸ਼ ਸੀ। ਕੈਲੀਫੋਰਨੀਆ ਦੇ ਸੈਂਟਰਲ ਡਿਸਟ੍ਰਿਕਟ ਲਈ ਅਮਰੀਕੀ ਜ਼ਿਲ੍ਹਾ ਅਦਾਲਤ ਨੇ 25 ਜੂਨ ਨੂੰ ਕੌਸ਼ਲ ਦੇ ਖਿਲਾਫ ਇੱਕ ਫੈਡਰਲ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।

ਐੱਫ.ਬੀ.ਆਈ. (FBI) ਨੇ ਆਪਣੀ ਵੈੱਬਸਾਈਟ ‘ਤੇ ਦੱਸਿਆ, ‘ਕੌਸ਼ਲ ਇੱਕ ਅੰਤਰਰਾਸ਼ਟਰੀ ਅਪਰਾਧਿਕ ਸੰਗਠਨ ਵਿੱਚ ਕਥਿਤ ਸ਼ਮੂਲੀਅਤ ਲਈ ਲੋੜੀਂਦਾ ਹੈ, ਜੋ ਕਤਲ, ਅਗਵਾ, ਨਸ਼ਾ ਤਸਕਰੀ, ਜ਼ਬਰਦਸਤੀ ਵਸੂਲੀ, ਹਥਿਆਰਾਂ ਦੀ ਤਸਕਰੀ, ਮਨੀ ਲਾਂਡਰਿੰਗ ਅਤੇ ਮਾਨਵ ਤਸਕਰੀ ਵਰਗੇ ਕਾਰਿਆਂ ਵਿੱਚ ਸ਼ਾਮਲ ਹੈ। ਇਹ ਸੰਗਠਨ, ਜਿਸ ਨੂੰ ਜੱਗੂ ਭਗਵਾਨਪੁਰੀਆ ਆਰਗੇਨਾਈਜ਼ਡ ਕਰਾਈਮ ਗਰੁੱਪ ਦੇ ਨਾਂ ਨਾਲ ਜਾਣਿਆ ਜਾਂਦਾ ਹੈ।ਇਹ ਭਾਰਤ ਦੇ ਪੰਜਾਬ ਰਾਜ ਤੋਂ ਸ਼ੁਰੂ ਹੋਇਆ ਸੀ ਅਤੇ ਕੈਲੀਫੋਰਨੀਆ ਦੇ ਸੈਂਟਰਲ ਡਿਸਟ੍ਰਿਕਟ ਅਤੇ ਹੋਰ ਥਾਵਾਂ ‘ਤੇ ਸਰਗਰਮ ਸੀ। ਕੌਸ਼ਲ ‘ਤੇ ਭਗਵਾਨਪੁਰੀਆ ਓ.ਸੀ.ਜੀ. ਵੱਲੋਂ ਹਿੰਸਾ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦਾ ਦੋਸ਼ ਹੈ, ਜਿਨ੍ਹਾਂ ਵਿੱਚ ਅਗਵਾ ਅਤੇ ਹਮਲੇ ਸ਼ਾਮਲ ਹਨ।’

ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦਿੰਦਿਆਂ ਐੱਫ.ਬੀ.ਆਈ. ਨੇ ਦੱਸਿਆ ਕਿ ਨਿਤੀਸ਼ ਕੌਸ਼ਲ ਨੂੰ ਵਰਮੋਂਟ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਏਜੰਸੀ ਨੇ ਕਿਹਾ ਕਿ ਉਸ ਤੋਂ ‘ਅਪਰਾਧਿਕ ਗਤੀਵਿਧੀਆਂ ਦੀ ਜਾਂਚ ਨਾਲ ਜੁੜੇ ਮਾਮਲਿਆਂ ਵਿੱਚ ਲੋੜੀਂਦੇ (wanted) ਹੋਰ ਭਗੌੜਿਆਂ ਦਾ ਪਤਾ ਲਗਾਉਣ’ ਵਿੱਚ ਮਦਦ ਲਈ ਜਾਵੇਗੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment