ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਸਿਹਤ, ਸਿੱਖਿਆ ਤੇ ਸੜਕੀ ਬੁਨਿਆਦੀ ਢਾਂਚੇ ਦੇ ਖੇਤਰਾਂ ‘ਚ 4700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ ਹੈ। ਸਮਾਗਮ ‘ਚ ਪਹੁੰਚਣ ‘ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਜੇਪੀ ਨੱਡਾ ਤੇ ਅਸ਼ਵਨੀ ਵੈਸ਼ਨਵ ਦੇ ਨਾਲ-ਨਾਲ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ ਕਈ ਪਤਵੰਤੇ ਮੌਜੂਦ ਸਨ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ (ਜੇਪੀ ਨੱਡਾ) ਨੇ ਕਿਹਾ ਕਿ ਚੰਡੀਗੜ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਆਪਣਾ ਸ਼ਹਿਰ ਹੈ ਤੇ ਇਹ ਉਨ੍ਹਾਂ ਦੀ ਕਰਮਭੂਮੀ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇੱਥੇ ਲੰਮਾ ਸਮਾਂ ਬਿਤਾਇਆ, ਸੰਗਠਨ ਨੂੰ ਮਜ਼ਬੂਤ ਕੀਤਾ ਤੇ ਪੂਰੇ ਉੱਤਰੀ ਭਾਰਤ ‘ਚ ਪਾਰਟੀ ਦੇ ਵਿਸਥਾਰ ‘ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਨੱਡਾ ਨੇ ਪੀਐਮ ਮੋਦੀ ਦੇ ਕਾਰਜਕਾਲ ਦੌਰਾਨ ਸਿਹਤ ਖੇਤਰ ‘ਚ ਹੋਏ ਬੇਮਿਸਾਲ ਬਦਲਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਜ਼ਿਕਰ ਕੀਤਾ ਕਿ ਦੇਸ਼ ਭਰ ‘ਚ 1.85 ਲੱਖ ‘ਆਯੁਸ਼ਮਾਨ ਅਰੋਗਿਆ ਮੰਦਿਰ’ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਪਿਛਲੀ ਸ਼ਤਾਬਦੀ ਦੇ ਅੰਤ ਤੱਕ ਪਹਿਲਾਂ ਦੇਸ਼ ‘ਚ ਸਿਰਫ਼ ਇੱਕ ਏਮਜ਼ ਸੀ, ਹੁਣ 23 ਤੋਂ ਵੱਧ ਏਮਜ਼ ਕੰਮ ਕਰ ਰਹੇ ਹਨ। ਮੈਡੀਕਲ ਕਾਲਜਾਂ ਦੀ ਗਿਣਤੀ 387 ਤੋਂ ਵੱਧ ਕੇ 818 ਹੋ ਗਈ ਹੈ।
ਆਈਟੀ ਸਿਟੀ ਤੇ ਸੜਕ ਪ੍ਰੋਜੈਕਟ
ਚੰਡੀਗੜ੍ਹ ਖੇਤਰ ਦੇ ਪ੍ਰਮੁੱਖ ਸੜਕ ਪ੍ਰੋਜੈਕਟਾਂ, ਜਿਵੇਂ ਕਿ ਆਈਟੀ ਸਿਟੀ-ਕੁਰਾਲੀ ਹਾਈਵੇਅ ਦਾ ਉਦਘਾਟਨ ਤੇ ਜ਼ੀਰਕਪੁਰ ਬਾਈਪਾਸ, ਪੀਆਰ-7 Spur ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ‘ਚ 3,300 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ‘ਚ ਹੋਰ ਵੀ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

