PM ਮੋਦੀ ਦੁਆਰਾ ਤਾਰੀਫ਼ ਕੀਤੇ ਜਾਣ ਤੇ ਭਾਵੁਕ ਹੋਏ ਸੇਵਾਮੁਕਤ IAS ਇੰਦਰਜੀਤ ਸਿੱਧੂ

Global Team
2 Min Read

ਚੰਡੀਗੜ੍ਹ: ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੱਕ ਜਨਤਕ ਮੰਚ ਤੋਂ ਸ਼ਲਾਘਾ ਕੀਤੇ ਜਾਣ ਤੋਂ ਬਾਅਦ ‘ਬਰੂਮ ਵਾਰੀਅਰ’ ਦੇ ਨਾਮ ਨਾਲ ਮਸ਼ਹੂਰ ਸੇਵਾਮੁਕਤ ਆਈ.ਪੀ.ਐਸ. ਅਧਿਕਾਰੀ ਅਤੇ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ.ਜੀ. ਇੰਦਰਜੀਤ ਸਿੰਘ ਸਿੱਧੂ ਭਾਵੁਕ ਹੋ ਗਏ। ਪੰਜਾਬ ਇੰਜੀਨੀਅਰਿੰਗ ਕਾਲਜ ਵਿੱਚ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਪਿਛਲੇ ਤਿੰਨ ਦਹਾਕਿਆਂ ਤੋਂ ਚੱਲ ਰਹੀ ਸਵੱਛਤਾ ਮੁਹਿੰਮ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਜਨਤਕ ਸੇਵਾ ਦੀ ਇੱਕ ਵੱਡੀ ਮਿਸਾਲ ਦੱਸਿਆ ਹੈ।

ਪ੍ਰਧਾਨ ਮੰਤਰੀ ਵੱਲੋਂ ਮਿਲੇ ਇਸ ਮਾਣ-ਸਨਮਾਨ ‘ਤੇ ਭਾਵੁਕ ਹੁੰਦਿਆਂ ਇੰਦਰਜੀਤ ਸਿੰਘ ਸਿੱਧੂ ਨੇ ਕ੍ਰਿਤਗਤਾ ਪ੍ਰਗਟਾਈ। ਉਨ੍ਹਾਂ ਕਹਾ, “ਮੈਂ ਮੋਦੀ ਸਾਹਿਬ ਦਾ ਬਹੁਤ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਇੰਨਾ ਵੱਡਾ ਸਨਮਾਨ ਦਿੱਤਾ ਹੈ। ਪਹਿਲਾਂ ਵੀ ਉਹ ਮੈਨੂੰ ਦਿੱਲੀ ਵਿੱਚ ਕਹਿੰਦੇ ਹੁੰਦੇ ਸਨ ਕਿ ਤੂੰ ਤਾਂ ਪੂਰਾ ਚੰਡੀਗੜ੍ਹ ਸਾਫ਼ ਕਰ ਦਿੱਤਾ ਹੈ। ਮੈਂ ਉਸ ਸਮੇਂ ਵੀ ਉਨ੍ਹਾਂ ਨੂੰ ਕਿਹਾ ਸੀ ਕਿ ਅਸੀਂ ਛੋਟੇ ਆਦਮੀ ਹਾਂ, ਥੋੜ੍ਹਾ-ਬਹੁਤ ਕੰਮ ਕਰ ਸਕਦੇ ਹਾਂ, ਕੋਈ ਬਹੁਤ ਵੱਡਾ ਕਾਰਜ ਨਹੀਂ ਕੀਤਾ। ਅੱਜ ਉਨ੍ਹਾਂ ਨੇ ਮੈਨੂੰ ਫਿਰ ਯਾਦ ਕੀਤਾ ਹੈ, ਇਸ ਲਈ ਮੈਂ ਉਨ੍ਹਾਂ ਦਾ ਦਿਲੋਂ ਬਹੁਤ-ਬਹੁਤ ਧੰਨਵਾਦੀ ਹਾਂ।”

ਦੱਸ ਦੇਈਏ ਕਿ ਇੰਦਰਜੀਤ ਸਿੰਘ ਸਿੱਧੂ 1963 ਵਿੱਚ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਵਜੋਂ ਸ਼ਾਮਿਲ ਹੋਏ ਅਤੇ 1996 ਵਿੱਚ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਵਜੋਂ ਸੇਵਾਮੁਕਤ ਹੋਏ। ਸੇਵਾਮੁਕਤੀ ਤੋਂ ਬਾਅਦ, ਉਨ੍ਹਾਂ ਨੇ ਜਨਤਕ ਥਾਵਾਂ ਦੀ ਸਫਾਈ ਨੂੰ ਆਪਣਾ ਮਿਸ਼ਨ ਬਣਾਇਆ। ਪਿਛਲੇ 30 ਸਾਲਾਂ ਤੋਂ ਉਹ ਹਰ ਰੋਜ਼ ਸਵੇਰੇ 6 ਵਜੇ ਝਾੜੂ ਅਤੇ ਕੂੜੇ ਦੀ ਰੇਹੜੀ ਨਾਲ ਸ਼ਹਿਰ ਦੀਆਂ ਗਲੀਆਂ, ਪਾਰਕਾਂ ਅਤੇ ਹੋਰ ਜਨਤਕ ਥਾਵਾਂ ਦੀ ਸਫਾਈ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment