ਅੰਮ੍ਰਿਤਸਰ: ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਅੱਜ ਅੰਮ੍ਰਿਤਸਰ ਪੁੱਜੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਦੇਸ਼, ਪੰਜਾਬ, ਆਪਣੇ ਪਰਿਵਾਰ ਅਤੇ ਪਾਰਟੀ ਦੀ ਤਰੱਕੀ ਲਈ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਮਹੱਤਵਪੂਰਨ ਰਾਜਨੀਤਿਕ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਾ ਉਹ ਆਪਣਾ ਸੌਭਾਗ ਮੰਨਦੇ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਚਿਰਾਗ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਸੰਸਥਾਪਕ ਸਵਰਗਵਾਸੀ ਰਾਮਵਿਲਾਸ ਪਾਸਵਾਨ ਦੀ ਹਮੇਸ਼ਾ ਇਹ ਇੱਛਾ ਰਹੀ ਕਿ ਪਾਰਟੀ ਦਾ ਵਿਸਥਾਰ ਪੂਰੇ ਦੇਸ਼ ਵਿੱਚ ਹੋਵੇ ਅਤੇ ਵੱਖ-ਵੱਖ ਰਾਜਾਂ ਵਿੱਚ ਸੰਗਠਨ ਮਜ਼ਬੂਤ ਬਣੇ। ਇਸੇ ਸੋਚ ਨੂੰ ਅੱਗੇ ਵਧਾਉਂਦਿਆਂ ਪਾਰਟੀ ਉੱਤਰ ਪ੍ਰਦੇਸ਼ ਅਤੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜਾਰੀ ਹਨ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੀ ਪਾਰਟੀ ਪੂਰੀ ਗੰਭੀਰਤਾ ਨਾਲ ਸੰਗਠਨ ਦੇ ਵਿਸਥਾਰ ਵਿੱਚ ਜੁਟੀ ਹੋਈ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਜਨਸ਼ਕਤੀ ਪਾਰਟੀ ਅਹਿਮ ਭੂਮਿਕਾ ਨਿਭਾਏਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

