ਨਿਊਜ਼ ਡੈਸਕ : ਯੂਕ੍ਰੇਨ ਦੇ ਓਡੇਸਾ ਬੰਦਰਗਾਹ ਦੇ ਨੇੜੇ ਰੂਸੀ ਕਰੂਜ਼ ਮਿਸਾਈਲ ਹਮਲੇ ਵਿੱਚ ਇੱਕ ਮਾਲਵਾਹਕ ਜਹਾਜ਼ ‘ਤੇ ਹਮਲੇ ਤੋਂ ਬਾਅਦ ਭਿਆਨਕ ਅੱਗ ਲੱਗ ਗਈ, ਜਿਸ ਵਿੱਚ ਜਾਨੀ- ਮਾਲੀ ਨੁਕਸਾਨ ਦੀ ਵੀ ਖਬਰ ਹੈ। ਇਹ ਹਮਲਾ MV ਗੋਲਡਨ ਲੀਓ ਨਾਮ ਦੇ ਜਹਾਜ਼ ‘ਤੇ ਹੋਇਆ ਹੈ। ਇਹ ਜਹਾਜ਼ ਯੂਕ੍ਰੇਨ ਦੇ ਓਡੇਸਾ ਬੰਦਰਗਾਹ ਤੋਂ ਨਿਕਲ ਰਿਹਾ ਸੀ, ਉਦੋਂ ਹੀ ਇਸ ‘ਤੇ ਹਮਲਾ ਹੋਇਆ।
ਇਸ ਹਮਲੇ ਵਿੱਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ, ਜਦੋਂਕਿ ਇੱਕ ਭਾਰਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਵਿਦੇਸ਼ ਮੰਤਰਾਲੇ ਨੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਹਮਲੇ ਦੀ ਸਖ਼ਤ ਨਿੰਦਿਆ ਕੀਤੀ ਹੈ। ਇਹ ਹਮਲਾ 19 ਜੁਲਾਈ ਦੀ ਸ਼ਾਮ ਨੂੰ ਉਸ ਸਮੇਂ ਹੋਇਆ ਜਦੋਂ ਇਹ ਜਹਾਜ਼ ਪੋਰਟ ਤੋਂ ਰਵਾਨਾ ਹੋ ਰਿਹਾ ਸੀ।
ਵਿਦੇਸ਼ ਮੰਤਰਾਲੇ ਦੇ ਮੁਤਾਬਕ, 19 ਜੁਲਾਈ 2026 ਦੀ ਸ਼ਾਮ ਨੂੰ ਓਡੇਸਾ ਪੋਰਟ ਤੋਂ ਨਿਕਲਦੇ ਸਮੇਂ ਜਹਾਜ਼ ‘ਤੇ ਹਮਲਾ ਹੋਇਆ। ਜਿਸ ਸਮੇਂ ਹਮਲਾ ਹੋਇਆ, ਉਸ ਸਮੇਂ ਜਹਾਜ਼ ‘ਤੇ ਕਰੂ ਦੇ ਕੁੱਲ 17 ਮੈਂਬਰ ਸਵਾਰ ਸਨ, ਜਿਨ੍ਹਾਂ ਵਿੱਚ 5 ਭਾਰਤੀ ਨਾਗਰਿਕ ਸ਼ਾਮਲ ਸਨ। ਅਚਾਨਕ ਹੋਏ ਇਸ ਹਮਲੇ ਵਿੱਚ ਚਾਰ ਭਾਰਤੀਆਂ ਦੀ ਮੌਤ ਹੋ ਗਈ, ਜਦੋਂਕਿ ਇੱਕ ਭਾਰਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਯੂਕ੍ਰੇਨ ਵਿੱਚ ਭਾਰਤੀ ਦੂਤਾਵਾਸ ਲਗਾਤਾਰ ਸਥਿਤੀ ‘ਤੇ ਨਜ਼ਰ ਬਣਾਏ ਹੋਏ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ। ਵਿਦੇਸ਼ ਮੰਤਰਾਲੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਇਸ ਹਮਲੇ ਵਿੱਚ ਜ਼ਖ਼ਮੀ ਹੋਏ ਭਾਰਤੀ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ।
ਭਾਰਤ ਨੇ ਇਸ ਹਮਲੇ ਦੀ ਸਖ਼ਤ ਨਿੰਦਿਆ ਕਰਦੇ ਹੋਏ ਕਿਹਾ ਕਿ ਕਮਰਸ਼ੀਅਲ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣਾ, ਬੇਕਸੂਰ ਨਾਗਰਿਕਾਂ ਅਤੇ ਕਰੂ ਦੀ ਜਾਨ ਖ਼ਤਰੇ ਵਿੱਚ ਪਾਉਣਾ ਅਤੇ ਸਮੁੰਦਰੀ ਵਪਾਰ ਤੇ ਨੇਵੀਗੇਸ਼ਨ ਦੀ ਆਜ਼ਾਦੀ ਵਿੱਚ ਰੁਕਾਵਟ ਪਾਉਣਾ ਪੂਰੀ ਤਰ੍ਹਾਂ ਨਿੰਦਣਯੋਗ ਹੈ। ਭਾਰਤ ਨੇ ਅਜਿਹੇ ਹਮਲਿਆਂ ਤੋਂ ਬਚਣ ਅਤੇ ਅੰਤਰਰਾਸ਼ਟਰੀ ਸਮੁੰਦਰੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

