ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ; ਮਾਨਸੂਨ ਇਜਲਾਸ ਦੀਆਂ ਤਾਰੀਖ਼ਾਂ ਸਣੇ ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

Global Team
1 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ 21 ਜੁਲਾਈ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਦੁਪਹਿਰ 12 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਪਰ ਉਮੀਦ ਹੈ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।

ਸੂਤਰਾਂ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚੱਲ ਸਕਦਾ ਹੈ। ਅੱਜ 21 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਇਸ ‘ਤੇ ਮੋਹਰ ਲੱਗ ਸਕਦੀ ਹੈ। ਇਹ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦਾ ਆਖਰੀ ਮਾਨਸੂਨ ਇਜਲਾਸ ਹੋਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment