ਪੇਪਰ ਲੀਕ ਮਾਮਲੇ ‘ਚ ਪੀਐੱਮ ਮੋਦੀ ਦਾ ਵੱਡਾ ਐਲਾਨ; ਦਿੱਤੇ ਫਾਸਟ ਟ੍ਰੈਕ ਅਦਾਲਤਾਂ ਦੇ ਗਠਨ ਦੇ ਨਿਰਦੇਸ਼

Global Team
3 Min Read

ਨਵੀ ਦਿੱਲੀ: ਜੰਤਰ-ਮੰਤਰ ‘ਤੇ ਜਾਰੀ ਵਿਦਿਆਰਥੀ ਅੰਦੋਲਨ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਪੇਪਰ ਲੀਕ ਮਾਮਲੇ ਦੀ ਸੁਣਵਾਈ ਲਈ ਉਨ੍ਹਾਂ ਨੇ ਫਾਸਟ ਟ੍ਰੈਕ ਕੋਰਟ ਦੇ ਗਠਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਇਸ ਮਾਮਲੇ ਦੀ ਸੁਣਵਾਈ ਇਸੇ ਅਦਾਲਤ ਵਿੱਚ ਹੋਵੇਗੀ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

ਪੀਐੱਮ ਮੋਦੀ ਨੇ ‘ਐਕਸ’ (X) ‘ਤੇ ਪੋਸਟ ਕਰਦਿਆਂ ਲਿਖਿਆ ਕਿ ਦੇਸ਼ ਦੇ ਨੌਜਵਾਨਾਂ ਦਾ ਹਿੱਤ ਅਤੇ ਉਨ੍ਹਾਂ ਦਾ ਭਵਿੱਖ ਸਾਡੀ ਸਰਵਉੱਚ ਪਹਿਲ ਹੈ। ਪੇਪਰ ਲੀਕ ਦੇ ਸਾਰੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ। ਕੇਸ ਦੇ ਤੁਰੰਤ ਨਿਪਟਾਰੇ ਲਈ ਫਾਸਟ ਟ੍ਰੈਕ ਕੋਰਟ ਗਠਿਤ ਹੋਵੇਗੀ।

ਉਨ੍ਹਾਂ ਨੇ ਕਿਹਾ ਕਿ ਸਬੰਧਤ ਵਿਭਾਗ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਾਡੇ ਲਈ ਨੌਜਵਾਨਾਂ ਤੋਂ ਵੱਧ ਕੇ ਕੁਝ ਨਹੀਂ ਹੈ। ਵਿਦਿਆਰਥੀਆਂ ਦੇ ਹਿੱਤ ਸੁਰੱਖਿਅਤ ਕਰਨ ਲਈ ਇਹ ਇੱਕ ਵੱਡਾ ਕਦਮ ਹੈ। ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਦੱਸ ਦੇਈਏ ਕਿ ਦੋ ਦਿਨ ਪਹਿਲਾਂ ਯਾਨੀ 21 ਜੁਲਾਈ ਨੂੰ ਐੱਨਡੀਏ (NDA) ਸੰਸਦੀ ਦਲ ਦੀ ਬੈਠਕ ‘ਮੰਗਲ ਮਿਲਨ’ ਹੋਈ ਸੀ। ਇਸ ਬੈਠਕ ਵਿੱਚ ਪੀਐੱਮ ਮੋਦੀ ਨੇ ਨੀਟ (NEET) ਪੇਪਰ ਲੀਕ ਮਾਮਲੇ ਦਾ ਜ਼ਿਕਰ ਕੀਤਾ। ਬੈਠਕ ਤੋਂ ਬਾਅਦ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ‘ਤੇ ਕੀ ਕਿਹਾ।

ਰਿਜੀਜੂ ਨੇ ਦੱਸਿਆ ਕਿ ਪੀਐੱਮ ਮੋਦੀ ਨੇ ਕਿਹਾ ਕਿ ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਨਹੀਂ ਹੋਣ ਦੇਵਾਂਗੇ। ਪੇਪਰ ਲੀਕ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ। ਪੀਐੱਮ ਨੇ ਕਿਹਾ ਕਿ ਮਾਮਲਾ ਸਾਹਮਣੇ ਆਉਂਦੇ ਹੀ ਤੁਰੰਤ ਕਾਰਵਾਈ ਕੀਤੀ ਗਈ। 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪ੍ਰੀਖਿਆ ਰੱਦ ਕਰਨ ਤੋਂ ਬਾਅਦ ਦੁਬਾਰਾ ਪ੍ਰੀਖਿਆ ਕਰਵਾਈ ਗਈ। ਪੀਐੱਮ ਮੋਦੀ ਨੇ ਇਹ ਵੀ ਕਿਹਾ ਕਿ ਅੱਗੇ ਤੋਂ ਕੋਈ ਪੇਪਰ ਲੀਕ ਨਾ ਹੋਵੇ, ਇਸ ਗੱਲ ਦਾ ਧਿਆਨ ਰੱਖਿਆ ਜਾਵੇ।

ਦੂਜੇ ਪਾਸੇ ਸੋਸ਼ਲ ਐਕਟਿਵਿਸਟ ਸੋਨਮ ਵਾਂਗਚੁਕ ਨੇ ਵੀ ਆਪਣਾ ਅਨਸ਼ਨ ਖ਼ਤਮ ਕਰਨ ਦੇ ਸੰਕੇਤ ਦਿੱਤੇ ਹਨ। ਬੀਤੇ ਦਿਨੀ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਜਿਤੋਂਦਰ ਸਿੰਘ ਨੇ ਗੁਰੂਗ੍ਰਾਮ ਦੇ ਮੈਦਾਂਤਾ ਹਸਪਤਾਲ ਵਿੱਚ ਸੋਨਮ ਵਾਂਗਚੁਕ ਨਾਲ ਮੁਲਾਕਾਤ ਕੀਤੀ ਸੀ। ਜਾਣਕਾਰੀ ਅਨੁਸਾਰ, ਸੋਨਮ ਨੇ ਹਸਪਤਾਲ ਤੋਂ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਸਰਕਾਰ ਜੇਕਰ ਵਿਦਿਆਰਥੀਆਂ ‘ਤੇ ਬਲ ਪ੍ਰਯੋਗ ਰੋਕੇ ਅਤੇ ਮੁਕੱਦਮੇ ਵਾਪਸ ਲੈਣ ਦਾ ਭਰੋਸਾ ਦੇਵੇ ਤਾਂ ਉਹ ਅਨਸ਼ਨ ਖ਼ਤਮ ਕਰ ਸਕਦੇ ਹਨ।

 

Share This Article
Leave a Comment