ਪੇਪਰ ਲੀਕ ਮਾਮਲੇ ‘ਤੇ ਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਬਾਅਦ ਰਾਹੁਲ ਗਾਂਧੀ ਦਾ ਪਲਟਵਾਰ, ਦਹੁਰਾਈਆਂ ਮੰਗਾਂ

Global Team
3 Min Read

ਨਵੀ ਦਿੱਲੀ : ਕਾਂਗਰਸ ਸਾਂਸਦ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੀਐੱਮ ਮੋਦੀ ‘ਤੇ ਵੱਡਾ ਹਮਲਾ ਬੋਲਿਆ ਹੈ। ਕੁਝ ਚਿਰ ਪਹਿਲਾਂ ਪੀਐੱਮ ਮੋਦੀ ਨੇ ਪੇਪਰ ਲੀਕ ਮਾਮਲੇ ਵਿੱਚ ਫਾਸਟ ਟ੍ਰੈਕ ਕੋਰਟ ਦੇ ਗਠਨ ਦਾ ਹੁਕਮ ਦਿੱਤਾ ਹੈ। ਪੀਐੱਮ ਮੋਦੀ ਨੇ ਇਹ ਜਾਣਕਾਰੀ ‘ਐਕਸ’ (X) ‘ਤੇ ਸਾਂਝੀ ਕੀਤੀ, ਜਿਸ ‘ਤੇ ਰੀ-ਪੋਸਟ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪਲਟਵਾਰ ਕੀਤਾ।

ਉਨ੍ਹਾਂ ਨੇ ਸਰਕਾਰ ‘ਤੇ ਸਿੱਖਿਆ ਪ੍ਰਣਾਲੀ ਨੂੰ ਨੁਕਸਾਨ ਪਹੁੰਚਾਉਣ ਅਤੇ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਦਾ ਦੋਸ਼ ਲਗਾਇਆ। ਕਾਂਗਰਸ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ, ਉੱਚ ਪੱਧਰੀ ਜਾਂਚ ਅਤੇ ਦੋਸ਼ੀਆਂ ‘ਤੇ ਕਾਰਵਾਈ ਦੀ ਮੰਗ ਦੁਹਰਾਈ। ਉਨ੍ਹਾਂ ਸੋਸ਼ਲ ਮੀਡੀਆ ਤੇ ਸਾਂਝੇ ਕੀਤੇ ਇਕ ਟਵੀਟ ‘ਚ ਲਿਖਿਆ ਕਿ “ਤੁਸੀਂ ਹੀ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਇਆ ਹੈ। ਤੁਸੀਂ ਨਾ ਸਿਰਫ਼ ਸਾਡੀ ਸਿੱਖਿਆ ਪ੍ਰਣਾਲੀ ‘ਤੇ ਪੂਰਾ ਕਬਜ਼ਾ ਹੋਣ ਦਿੱਤਾ ਅਤੇ ਉਸਨੂੰ ਬਰਬਾਦ ਹੋਣ ਦਿੱਤਾ, ਸਗੋਂ ਉਸਨੂੰ ਉਤਸ਼ਾਹਿਤ ਵੀ ਕੀਤਾ ਅਤੇ ਇਸਦੇ ਜ਼ਿੰਮੇਵਾਰ ਹਰ ਵਿਅਕਤੀ ਨੂੰ ਸ਼ੈਅ ਦਿੱਤੀ।”

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਮੰਗਾਂ ਸਪੱਸ਼ਟ ਹਨ: ਧਰਮੇਂਦਰ ਪ੍ਰਧਾਨ ਨੂੰ ਅਹੁਦੇ ਤੋਂ ਹਟਾਓ।ਵਿਦਿਆਰਥੀਆਂ ਨਾਲ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰੋ।

ਇਸ ਤੋਂ ਪਹਿਲਾ ਪੀਐੱਮ ਮੋਦੀ ਨੇ ‘ਐਕਸ’ ‘ਤੇ ਇੱਕ ਪੋਸਟ ਵਿੱਚ ਲਿਖਿਆ ਸੀ ਕਿ “ਦੇਸ਼ ਦੇ ਨੌਜਵਾਨਾਂ ਦਾ ਹਿੱਤ ਅਤੇ ਉਨ੍ਹਾਂ ਦਾ ਭਵਿੱਖ ਸਾਡੀ ਤਰਜੀਹ ਹੈ। ਪੇਪਰ ਲੀਕ ਦੇ ਸਾਰੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਖ਼ਤ ਸਜ਼ਾ ਦੇਣ ਲਈ, ਕੇਸਾਂ ਦੇ ਤੁਰੰਤ ਨਿਪਟਾਰੇ ਵਾਸਤੇ ਫਾਸਟ ਟ੍ਰੈਕ ਅਦਾਲਤਾਂ ਦਾ ਗਠਨ ਕੀਤਾ ਜਾਵੇਗਾ। ਇਸ ਸਬੰਧ ਵਿੱਚ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਸਬੰਧਤ ਵਿਭਾਗ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ। ਵਿਦਿਆਰਥੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ, ਸਰਕਾਰ ਵੱਲੋਂ ਲਏ ਜਾ ਰਹੇ ਫੈਸਲਿਆਂ ਦੀ ਲੜੀ ਵਿੱਚ ਇਹ ਇੱਕ ਅਹਿਮ ਕਦਮ ਹੈ। ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।”

 

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment