ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੂਬੇ ਦੇ ਤਿੰਨ ਮਾਮਲਿਆਂ ਵਿੱਚ ਅਪਣਾਇਆ ਸਖ਼ਤ ਰੁਖ

Global Team
2 Min Read

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ।

ਕਮਿਸ਼ਨ ਨੇ ਤਿੰਨਾਂ ਮਾਮਲਿਆਂ ਵਿੱਚ 28 ਜੁਲਾਈ ਤੱਕ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਵੱਲੋਂ ਬਰਨਾਲਾ ਦੇ SSP, ਜਲੰਧਰ ਦਿਹਾਤੀ ਦੇ SSP ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ (DC) ਤੋਂ ਜਵਾਬ ਮੰਗਿਆ ਗਿਆ ਹੈ।

ਬਰਨਾਲਾ: ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਲਾਠੀਚਾਰਜ।

ਫਿਲੌਰ (ਜਲੰਧਰ): ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸੰਬੰਧਿਤ ਨੌਜਵਾਨ ਕੁੜੀ ਦੇ ਕਤਲ ਮਾਮਲੇ ‘ਚ ਪੁਲਿਸ ਕਾਰਵਾਈ ਵਿੱਚ ਕਥਿਤ ਦੇਰੀ।

ਪਿੰਡ ਸਾਹੂੰਗੜਾ (ਸ਼ਹੀਦ ਭਗਤ ਸਿੰਘ ਨਗਰ): ਸ਼ਮਸ਼ਾਨ ਘਾਟ ਨਾਲ ਜੁੜਿਆ ਵਿਵਾਦ।

ਸ. ਗੜ੍ਹੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਜਲੰਧਰ ਜ਼ਿਲ੍ਹੇ ਦੇ ਐਸਐਸਪੀ ਤੋਂ ਹਲਕਾ ਫਿਲੋਰ ਨਿਵਾਸੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ ਵਿੱਚ ਕਾਰਵਾਈ ਨਾ ਹੋਣ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਸਬੰਧੀ ਇੱਕ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ 28 ਜੁਲਾਈ ਨੂੰ ਰਿਪੋਰਟ ਤਲਬ ਕੀਤੀ ਗਈ ਹੈ।
Share This Article
Leave a Comment