ਕੈਨੇਡਾ ‘ਚ ਪੰਜਾਬੀ ਕੁੜੀ ਦਾ ਬੇਰਹਿਮੀ ਨਾਲ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ

Global Team
2 Min Read

ਐਡਮਿੰਟਨ: ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦਾ ਉਸਦੇ ਲਿਵ-ਇਨ ਪਾਰਟਨਰ ਨੇ ਕਤਲ ਕਰ ਦਿੱਤਾ ਹੈ। ਲੜਾਈ ਦੌਰਾਨ, ਲਿਵ-ਇਨ ਪਾਰਟਨਰ ਨੇ ਉਸਦਾ ਗਲਾ ਘੁੱਟ ਦਿੱਤਾ। ਇੱਕ ਕਾਲ ਤੋਂ ਬਾਅਦ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਉਸਨੂੰ ਹਸਪਤਾਲ ਲੈ ਗਈ। ਉੱਥੇ ਉਸਦੀ ਮੌਤ ਹੋ ਗਈ। ਪੁਲਿਸ ਨੇ ਦੋਸ਼ੀ ਲਿਵ-ਇਨ ਪਾਰਟਨਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮ੍ਰਿਤਕਾ ਦੀ ਪਛਾਣ ਦਮਨਪ੍ਰੀਤ ਕੌਰ (23) ਵਜੋਂ ਹੋਈ ਹੈ, ਜੋ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਦੀ ਰਹਿਣ ਵਾਲੀ ਸੀ। ਦੂਜੇ ਪਾਸੇ, ਮੁਲਜ਼ਮ ਦੀ ਪਛਾਣ ਰਿਤੇਸ਼ (22) ਵਜੋਂ ਹੋਈ ਹੈ, ਜੋ ਦਿੱਲੀ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦੋਸ਼ੀ ‘ਤੇ ਸੈਕੰਡ ਡਿਗਰੀ ਮਰਡਰ ਦੇ ਚਾਰਜ ਲਗਾਏ ਹਨ। ਦਮਨਪ੍ਰੀਤ ਦੇ ਪਰਿਵਾਰ ਨੇ ਕਰੀਬ 5 ਸਾਲ ਪਹਿਲਾਂ ਕਰਜ਼ਾ ਲੈ ਕੇ ਉਸ ਨੂੰ ਚੰਗੇ ਭਵਿੱਖ ਲਈ ਕੈਨੇਡਾ ਭੇਜਿਆ ਸੀ।

ਦਮਨਪ੍ਰੀਤ ਕੌਰ ਕਰੀਬ 5 ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ। ਸਾਲ 2021 ਵਿੱਚ ਪੜ੍ਹਾਈ ਦੌਰਾਨ ਉਸ ਦੀ ਮੁਲਾਕਾਤ ਰਿਤੇਸ਼ ਨਾਲ ਹੋਈ ਸੀ। ਦੋਵਾਂ ਵਿਚਾਲੇ ਪਹਿਲਾਂ ਦੋਸਤੀ ਹੋਈ ਅਤੇ ਬਾਅਦ ਵਿੱਚ ਉਹ ਇਕੱਠੇ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਲੱਗ ਪਏ। ਹਾਲਾਂਕਿ, ਉਹ ਦੋਵੇਂ ਕਦੋਂ ਤੋਂ ਇਕੱਠੇ ਰਹਿ ਰਹੇ ਸਨ, ਇਸ ਬਾਰੇ ਅਜੇ ਤੱਕ ਕੋਈ ਪੁਖ਼ਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਰਿਪੋਰਟਾਂ ਅਨੁਸਾਰ, ਦਮਨਪ੍ਰੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਵਿੱਚ ਉਸ ਦੇ ਪਰਿਵਾਰ ਕੋਲ ਭੇਜਣ ਅਤੇ ਅੰਤਿਮ ਸਸਕਾਰ ਦੇ ਕਾਗਜ਼ੀ ਕੰਮਾਂ ਦਾ ਖ਼ਰਚਾ ਚੁੱਕਣ ਲਈ ਇੱਕ ‘ਗੋ-ਫੰਡ-ਮੀ’ (GoFundMe) ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ, ਕਿਉਂਕਿ ਪਰਿਵਾਰ ਦੀ ਆਰਥਿਕ ਸਥਿਤੀ ਠੀਕ ਨਹੀਂ ਹੈ। ਮ੍ਰਿਤਕ ਦੇਹ ਕਦੋਂ ਤੱਕ ਭਾਰਤ ਪਹੁੰਚੇਗੀ, ਇਸ ਦੀ ਕੋਈ ਤਾਰੀਖ਼ ਅਜੇ ਤੈਅ ਨਹੀਂ ਹੋਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment