ਬਾਬਾ ਫਰੀਦ ਯੂਨੀਵਰਸਿਟੀ ਵਿਖੇ ਕਾਰਜਕਾਰੀ VC ਦੀ ਨਿਯੁਕਤੀ

Global Team
2 Min Read

ਫ਼ਰੀਦਕੋਟ :ਬਾਬਾ ਫ਼ਰੀਦ ਯੂਨੀਵਰਸਿਟੀ ਵਿੱਚ ਕਾਰਜਕਾਰੀ ਵਾਈਸ ਚਾਂਸਲਰ ਦੀ ਨਿਯੁਕਤੀ ਕੀਤੀ ਗਈ ਹੈ। ਪੰਜਾਬ ਦੇ ਰਾਜਪਾਲ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ ਨੇ ਯੂਨੀਵਰਸਿਟੀ ਵਿੱਚ ਰੈਗੂਲਰ ਵਾਈਸ ਚਾਂਸਲਰ ਦੀ ਨਿਯੁਕਤੀ ਹੋਣ ਤੱਕ ਮਹੱਤਵਪੂਰਨ ਪ੍ਰਸ਼ਾਸਨਿਕ ਵਿਵਸਥਾ ਕੀਤੀ ਹੈ।

ਯੂਨੀਵਰਸਿਟੀ ਐਕਟ, 1998 ਦੀ ਧਾਰਾ 14(6) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਨਜੀਤ ਸਿੰਘ ਬਰਾੜ, ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ, ਪੰਜਾਬ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦੇ ਕਾਰਜਕਾਰੀ ਵਾਈਸ ਚਾਂਸਲਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਰਾਜਪਾਲ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਮਨਜੀਤ ਸਿੰਘ ਬਰਾੜ ਆਪਣੇ ਮੌਜੂਦਾ ਅਹੁਦੇ ਦੀਆਂ ਜ਼ਿੰਮੇਵਾਰੀਆਂ ਦੇ ਨਾਲ-ਨਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਕਾਰਜਭਾਰ ਵੀ ਸੰਭਾਲਣਗੇ। ਇਹ ਵਾਧੂ ਜ਼ਿੰਮੇਵਾਰੀ ਉਨ੍ਹਾਂ ਨੂੰ ਬਿਨਾਂ ਕਿਸੇ ਮਾਣ-ਭੱਤੇ ਦੇ ਦਿੱਤੀ ਗਈ ਹੈ ਅਤੇ ਇਹ ਵਿਵਸਥਾ ਉਦੋਂ ਤੱਕ ਲਾਗੂ ਰਹੇਗੀ, ਜਦੋਂ ਤੱਕ ਯੂਨੀਵਰਸਿਟੀ ਵਿੱਚ ਰੈਗੂਲਰ ਵਾਈਸ ਚਾਂਸਲਰ ਦੀ ਨਿਯੁਕਤੀ ਨਹੀਂ ਹੋ ਜਾਂਦੀ।

ਦੱਸ ਦੇਈਏ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਦਾ ਹਾਲ ਹੀ ਵਿੱਚ 3 ਸਾਲ ਦਾ ਕਾਰਜਕਾਲ ਪੂਰਾ ਹੋਇਆ ਹੈ ਅਤੇ ਪੰਜਾਬ ਸਰਕਾਰ ਨੇ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment