ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ 26 ਸਾਲਾ PhD ਖੋਜ ਵਿਦਿਆਰਥਣ ਜੋਤੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਯੂਨੀਵਰਸਿਟੀ ਨੇ ਕਾਰਵਾਈ ਕਰਦਿਆਂ ਵਾਟਰ ਵਰਕਸ ਵਿਭਾਗ ਦੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਯੂਨੀਵਰਸਿਟੀ ਵੱਲੋਂ ਜਾਰੀ ਹੁਕਮਾਂ ਅਨੁਸਾਰ SDE (ਇਲੈਕਟ੍ਰਿਕਲ) ਲਖਵਿੰਦਰ ਸਿੰਘ ਧਨੋਆ ਅਤੇ XEN ਅਨਿਲ ਠਾਕੁਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਕਰੰਟ ਲੱਗਣ ਕਾਰਨ ਜੋਤੀ ਦੀ ਮੌਤ ਹੋ ਗਈ ਸੀ।
ਯੂਨੀਵਰਸਿਟੀ ਵੱਲੋਂ ਜਾਰੀ ਦੋ ਵੱਖ-ਵੱਖ ਦਫਤਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਅਧਿਕਾਰੀ ਵਿਦਿਆਰਥੀ ਦੀ ਮੌਤ ਦੀ ਚੱਲ ਰਹੀ ਜਾਂਚ ਪੂਰੀ ਹੋਣ ਤੱਕ ਜਾਂ ਅਗਲੇ ਹੁਕਮਾਂ ਤੱਕ ਮੁਅੱਤਲ ਰਹਿਣਗੇ। ਜੋਤੀ ਦੀ ਲਾਸ਼ ਦਾ ਬੁੱਧਵਾਰ ਨੂੰ ਪੋਸਟਮਾਰਟਮ ਵੀ ਕੀਤਾ ਗਿਆ। ਜਿਸ ਤੋਂ ਬਾਅਦ ਉਸ ਦਾ ਪਰਿਵਾਰ ਮ੍ਰਿਤਕ ਦੇਹ ਨੂੰ ਮਹਿੰਦਰਗੜ੍ਹ (ਹਰਿਆਣਾ) ਲੈ ਗਿਆ।
ਦੱਸ ਦਈਏ ਕਿ ਮੰਗਲਵਾਰ ਨੂੰ ਯੂਨੀਵਰਸਿਟੀ ਵਿੱਚ ਕਰੰਟ ਲੱਗਣ ਨਾਲ ਜੋਤੀ ਦੀ ਮੌਤ ਹੋ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਦਫ਼ਤਰ ਦਾ ਘਿਰਾਓ ਕਰ ਜੰਮ ਕੇ ਹੰਗਾਮਾ ਕੀਤਾ। ਦੇਰ ਰਾਤ ਤੱਕ ਜਾਰੀ ਹੰਗਾਮੇ ਦੌਰਾਨ, ਜੋਤੀ ਦਾ ਪਰਿਵਾਰ ਵੀ ਪੀਯੂ ਪਹੁੰਚ ਗਿਆ। ਉਨ੍ਹਾਂ ਨਾਲ ਲੰਬੀ ਚਰਚਾ ਤੋਂ ਬਾਅਦ, ਪੀਯੂ ਪ੍ਰਸ਼ਾਸਨ ਨੇ ਮ੍ਰਿਤਕ ਦੇ ਭਰਾ ਨੂੰ ਨੌਕਰੀ ਅਤੇ ਪਰਿਵਾਰ ਨੂੰ 16 ਲੱਖ ਰੁਪਏ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਹੈ।
ਮ੍ਰਿਤਕ ਦੇ ਭਰਾ ਨੇ ਆਪਣੀ 12ਵੀਂ ਜਮਾਤ ਦੀ ਆਈਟੀਆਈ (ਇਲੈਕਟ੍ਰੀਕਲ) ਪੂਰੀ ਕੀਤੀ। ਉਸ ਨੂੰ ਪੀਯੂ ਵਿੱਚ ਇਲੈਕਟ੍ਰੀਸ਼ੀਅਨ ਵਜੋਂ ਨਿਯੁਕਤ ਕੀਤਾ ਜਾਵੇਗਾ। ਇਹ ਨਿਯੁਕਤੀ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ₹19,900 ਦੀ ਮੂਲ ਤਨਖਾਹ, ₹400 ਦੀ ਗ੍ਰੇਡ ਪੇ, ਡੀਏ ਅਤੇ ਹੋਰ ਭੱਤਿਆਂ ਦੇ ਨਾਲ ਆਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

