ਨਵੀ ਦਿੱਲੀ : ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਅੱਜ ਵੀ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ, ਸਦਨ ਵਿੱਚ ਹੰਗਾਮਾ ਦੇਖਣ ਨੂੰ ਮਿਲਿਆ। ਨਾਅਰੇਬਾਜ਼ੀ ਦੇ ਚਲਦਿਆਂ ਸਪੀਕਰ ਨੇ ਦੁਪਹਿਰ ਦੋ ਵਜੇ ਤੱਕ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਹੈ। ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵੀਰਵਾਰ ਸਵੇਰੇ 10:30 ਵਜੇ ਮਕਰ ਦੁਆਰ ‘ਤੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ 20 ਜੁਲਾਈ ਨੂੰ ਜੰਤਰ-ਮੰਤਰ ‘ਤੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ‘ਤੇ ਹੋਈ ਪੁਲਿਸ ਕਾਰਵਾਈ ਅਤੇ ਅਯੋਧਿਆ ਦੇ ਰਾਮ ਮੰਦਰ ਵਿੱਚ ਚੰਦਾ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜਤਾਇਆ। ਪ੍ਰਿਯੰਕਾ ਗਾਂਧੀ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ।
ਕਾਂਗਰਸ ਸੰਸਦ ਮੈਂਬਰ ਕੇ. ਸੀ. ਵੇਣੂਗੋਪਾਲ ਨੇ ਕਿਹਾ ਕਿ ਦਿੱਲੀ ਵਿੱਚ ਪੁਲਿਸ ਕਾਰਵਾਈ ਦਾ ਆਦੇਸ਼ ਕਿਸ ਨੇ ਦਿੱਤਾ। ਦਿੱਲੀ ਵਿੱਚ ਵਿਦਿਆਰਥੀਆਂ ‘ਤੇ ਗੋਲੀ ਚਲਾਉਣ ਦਾ ਆਦੇਸ਼ ਕਿਸ ਨੇ ਦਿੱਤਾ। ਸਾਨੂੰ ਭਾਰਤ ਦੇ ਗ੍ਰਹਿ ਮੰਤਰੀ ਤੋਂ ਜਵਾਬ ਚਾਹੀਦਾ ਹੈ। ਭਾਰਤ ਦੇ ਗ੍ਰਹਿ ਮੰਤਰੀ ਸੰਸਦ ਤੋਂ ਕਿਉਂ ਭੱਜ ਰਹੇ ਹਨ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਲੋਕ ਸਭਾ ਵਿੱਚ ‘ਐਂਟੀ ਪੇਪਰ ਲੀਕ ਬਿੱਲ’ ਨੂੰ ਲੈ ਕੇ ਜ਼ਬਰਦਸਤ ਬਹਿਸ ਹੋਈ। ਹਾਲਾਂਕਿ, ਇਹ ਬਿੱਲ ਸਦਨ ਵਿੱਚੋਂ ਪਾਸ ਹੋ ਗਿਆ ਹੈ ਹੁਣ ਇਸ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਉੱਥੇ ਹੀ, ਸਰਕਾਰ ਦੀ ਕੋਸ਼ਿਸ਼ ਜਲਦੀ ਤੋਂ ਜਲਦੀ ਇਸ ਬਿੱਲ ਨੂੰ ਦੋਵਾਂ ਸਦਨਾਂ ਤੋਂ ਪਾਸ ਕਰਵਾ ਕੇ ਕਾਨੂੰਨ ਬਣਾਉਣ ਦੀ ਹੈ।
ਦੱਸ ਦੇਈਏ ਕਿ ਪੇਪਰ ਲੀਕ ਬਿੱਲ ਵਿੱਚ 10 ਸਾਲ ਦੀ ਜੇਲ੍ਹ ਅਤੇ 10 ਕਰੋੜ ਰੁਪਏ ਦੇ ਜੁਰਮਾਨੇ ਦੀ ਯੋਜਨਾ ਹੈ। ਇਸ ਬਿੱਲ ਨੂੰ ਲੈ ਕੇ ਬੁੱਧਵਾਰ ਨੂੰ ਵੀ ਸੱਤਾ ਪੱਖ ਅਤੇ ਵਿਰੋਧੀ ਧਿਰ ਵਿਚਾਲੇ ਜ਼ਬਰਦਸਤ ਤਿੱਖੀ ਬਹਿਸ ਹੋਈ। ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਵੀ ਭਾਰੀ ਹੰਗਾਮਾ ਹੋਇਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

