ਖੈਬਰ ਪਖਤੂਨਖਵਾ ਵਿੱਚ ਅੱਤਵਾਦੀ ਹਮਲਾ, 15 ਅੱਤਵਾਦੀ ਢੇਰ

Global Team
2 Min Read

ਨਿਊਜ਼ ਡੈਸਕ: ਪੁਲਿਸ ਨੇ ਵੀਰਵਾਰ ਨੂੰ ਦੱਸਿਆ ਕਿ ਉੱਤਰ-ਪੱਛਮੀ ਪਾਕਿਸਤਾਨ ਵਿੱਚ ਚਲਾਏ ਗਏ ਇੱਕ ਅਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਦੇ ਨੌਂ ਜਵਾਨ ਅਤੇ 15 ਅੱਤਵਾਦੀ ਮਾਰੇ ਗਏ, ਅਤੇ ਕਈ ਹੋਰ ਜ਼ਖ਼ਮੀ ਹੋਏ ਹਨ। ਇਹ ਅਪਰੇਸ਼ਨ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੇ ਹੰਗੂ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਪੁਲਿਸ ਚੌਕੀ ‘ਤੇ ਹੋਏ ਹਮਲੇ ਦੇ ਜਵਾਬ ਵਿੱਚ ਸ਼ੁਰੂ ਕੀਤਾ ਗਿਆ ਸੀ।

ਪੁਲਿਸ ਨੇ ਦੱਸਿਆ ਕਿ ਹੰਗੂ ਵਿੱਚ ਇੱਕ ਪੁਲਿਸ ਚੌਕੀ ‘ਤੇ ਹੋਏ ਹਮਲੇ ਤੋਂ ਬਾਅਦ ਮਦਦ ਲਈ ਵਾਧੂ ਫੋਰਸ ਭੇਜੀ ਗਈ ਸੀ। ਹਾਲਾਂਕਿ, ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਵਾਧੂ ਫੋਰਸ ਲੈ ਕੇ ਜਾ ਰਹੇ ਵਾਹਨ ‘ਤੇ ਵੀ ਗੋਲੀਬਾਰੀ ਕੀਤੀ। ਪੁਲਿਸ ਦੇ ਬੁਲਾਰੇ ਅਨੁਸਾਰ, ਇਸ ਕਾਰਵਾਈ ਦੌਰਾਨ ਪੁਲਿਸ ਦੇ ਨੌਂ ਜਵਾਨਾਂ ਦੀ ਮੌਤ ਹੋ ਗਈ, ਜਦੋਂਕਿ 28 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਕਾਰਵਾਈ ਦੌਰਾਨ ਹੋਈ ਭਾਰੀ ਗੋਲੀਬਾਰੀ ਵਿੱਚ 15 ਅਤਿਵਾਦੀ ਮਾਰੇ ਗਏ ਹਨ।

ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਸੋਹੇਲ ਅਫਰੀਦੀ ਨੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਅਤੇ ਵਿਸਥਾਰਪੂਰਵਕ ਰਿਪੋਰਟ ਮੰਗੀ। ਮੁੱਖ ਮੰਤਰੀ ਨੇ ਮਾਰੇ ਗਏ ਪੁਲਿਸ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀ ਪੁਲਿਸ ਮੁਲਾਜ਼ਮਾਂ ਦੇ ਇਲਾਜ ਨੂੰ ਯਕੀਨੀ ਬਣਾਉਣ ਅਤੇ ਮੁਹਿੰਮ ਦੌਰਾਨ ਮਾਰੇ ਗਏ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਖੈਬਰ ਪਖਤੂਨਖਵਾ ਸੂਬੇ ਨੇ ਕੱਟੜਪੰਥੀ ਹਿੰਸਾ, ਅਫਗਾਨਿਸਤਾਨ ਤੋਂ ਲੜਾਕਿਆਂ ਦੀ ਸਰਹੱਦ-ਪਾਰ ਆਵਾਜਾਈ ਅਤੇ ਅਕਸਰ ਹੋਣ ਵਾਲੇ ਫੌਜੀ ਅਪਰੇਸ਼ਨਾਂ ਕਾਰਨ ਕਈ ਸਾਲਾਂ ਤੱਕ ਅਸ਼ਾਂਤੀ ਦਾ ਸਾਹਮਣਾ ਕੀਤਾ ਹੈ। ਕੇਂਦਰੀ ਸਰਕਾਰ ਦਾ ਦੋਸ਼ ਹੈ ਕਿ ਨਵੰਬਰ 2022 ਵਿੱਚ ਜੰਗਬੰਦੀ ਸਮਝੌਤਾ ਟੁੱਟਣ ਤੋਂ ਬਾਅਦ, ਪਾਬੰਦੀਸ਼ੁਦਾ ‘ਤਹਿਰੀਕ-ਏ-ਤਾਲਿਬਾਨ ਪਾਕਿਸਤਾਨ’ ਨੇ ਅਫਗਾਨਿਸਤਾਨ ਨਾਲ ਲੱਗਦੇ ਇਸ ਸੂਬੇ ਵਿੱਚ ਅੱਤਵਾਦੀ ਹਮਲੇ ਕੀਤੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment