ਅਸਤੀਫ਼ੇ ਨੂੰ ਲੈ ਕੇ ਬੋਲੇ ਪ੍ਰਧਾਨ ਰਾਜਾ ਵੜਿੰਗ, ਕਲੇਸ਼ ਵਿਚਾਲੇ ਸੰਸਦ ਸ਼ੇਰ ਸਿੰਘ ਘੁਬਾਇਆ ਦਾ ਵੱਡਾ ਬਿਆਨ

Global Team
3 Min Read

ਚੰਡੀਗੜ੍ਹ: ਪੰਜਾਬ ਵਿੱਚ ਕਰੀਬ 7 ਮਹੀਨਿਆਂ ਬਾਅਦ ਹੋਣ ਵਾਲਿਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰ ਧੜੇਬੰਦੀ ਲਗਾਤਾਰ ਜਾਰੀ ਹੈ। ਫਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਰਾਜਾ ਵੜਿੰਗ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕਰ ਰਹੇ । ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਪੰਜਾਬ ਦੇ ਲੋਕ ਵੜਿੰਗ ਤੋਂ ਨਾਰਾਜ਼ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵਿੱਚ ਇੱਕ ਵਾਰ ਫਿਰ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਖੇਮਾ ਲਗਾਤਾਰ ਮੀਟਿੰਗਾਂ ਕਰਕੇ ਆਪਣੀ ਸਿਆਸੀ ਸਰਗਰਮੀ ਵਧਾ ਰਿਹਾ ਹੈ।

ਕਾਂਗਰਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਦਿੱਲੀ ਵਿੱਚ ਇੱਕ ਗੁਪਤ ਮੀਟਿੰਗ ਹੋਈ। ਜਿਸ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਸ਼ਾਮਿਲ ਹੋਏ। ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਖ਼ਾਨਾਜ਼ੰਗੀ ਨੂੰ ਖਤਮ ਕਰਨ ਦੇ ਲਈ ਡਿਜ਼ਾਈਨਬਾਕਸਡ ਕੰਪਨੀ ਦੇ ਨਰੇਸ਼ ਅਰੋੜਾ ਨੇ ਕਰਵਾਈ ਸੀ।

ਸੂਤਰਾਂ ਅਨੁਸਾਰ ਮੀਟਿੰਗ ਵਿੱਚ ਰਾਜਾ ਵੜਿੰਗ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ, “ਮੈਂ ਅਸਤੀਫ਼ਾ ਦੇਣ ਲਈ ਤਿਆਰ ਹਾਂ, ਪਰ ਸਾਰੇ ਮੇਰੇ ਨਾਲ ਹਾਈਕਮਾਨ ਕੋਲ ਚੱਲਣ।” ਇਸ ‘ਤੇ ਚੰਨੀ ਨੇ ਜਵਾਬ ਦਿੱਤਾ ਕਿ, ਉਨ੍ਹਾਂ ਨੂੰ ਕਿਸੇ ਖਾਸ ਵਿਅਕਤੀ ‘ਤੇ ਕੋਈ ਇਤਰਾਜ਼ ਨਹੀਂ ਹੈ। ਇਹ ਮਾਮਲਾ ਕਿਸੇ ਇੱਕ ਵਿਅਕਤੀ ਦਾ ਨਹੀਂ ਹੈ, ਸਗੋਂ ਪੰਜਾਬ ਵਿੱਚ ਲੋਕਾਂ ਦੀ ਰਾਏ ਅਤੇ ਪਾਰਟੀ ਦੇ ਭਵਿੱਖ ਦਾ ਮਾਮਲਾ ਹੈ।

ਇਸ ਦੌਰਾਨ ਰਾਜਾ ਵੜਿੰਗ ਨੇ ਅਸਤੀਫ਼ੇ ਦੀਆਂ ਰਿਪੋਰਟਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਦੇ ਹਿੱਸੇ ਵਜੋਂ ਜ਼ਿਲ੍ਹਾ-ਵਾਰ ਦੌਰੇ ਪਹਿਲਾਂ ਹੀ ਤਹਿ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 9 ਦਿਨਾਂ ਵਿੱਚ 18 ਜ਼ਿਲ੍ਹਿਆਂ ਦਾ ਦੌਰਾ, ਅਤੇ ਪਾਰਟੀ ਵਰਕਰਾਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ‘ਆਪ’ ਦਾ ਆਈਟੀ ਸੈੱਲ ਝੂਠੀਆਂ ਸੁਰਖੀਆਂ ਫੈਲਾ ਕੇ ਵਹਿਮ ਪੈਦਾ ਕਰ ਰਿਹਾ ਹੈ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਉਹ “ਸਰੋਤਾਂ” ਦੀ ਬਜਾਏ ਅਧਿਕਾਰਤ ਘਟਨਾਵਾਂ ਅਤੇ ਤੱਥਾਂ ‘ਤੇ ਆਧਾਰਿਤ ਖ਼ਬਰਾਂ ਪ੍ਰਕਾਸ਼ਤ ਕਰਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment