ਚੰਡੀਗੜ੍ਹ: ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਆਰੇਂਜ ਅਲਰਟ, ਜਦੋਂਕਿ 6 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ‘ਚ ਆਰੇਂਜ ਅਲਰਟ ਹੈ, ਇੱਥੇ ਦੂਰ-ਦੁਰਾਡੇ ਇਲਾਕਿਆਂ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਿਜਲੀ ਚਮਕਣ ਤੇ ਬਦਲ ਗਰਜਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
2 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
3 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਾਜ਼ਿਲਕਾ, ਮੁਕਤਸਰ ਤੇ ਬਠਿੰਡਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ਭਾਰੀ ਦੇ ਨਾਲ ‘ਚ ਬਦਲ ਗਰਜਣ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
4 ਅਗਸਤ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਤਸਰ, ਬਠਿੰਡਾ, ਰੂਪਨਗਰ, ਤੇ ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

