ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਨੂੰ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਹ ਖ਼ਤਰੇ ਤੋਂ ਬਾਹਰ ਹਨ। ਮੁੱਢਲੀ ਜਾਣਕਾਰੀ ਅਨੁਸਾਰ ਉਹ ਨਾਂਦੇੜ ਸਾਹਿਬ ਮੱਥਾ ਟੇਕ ਕੇ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ‘ਤੇ ਹਮਲਾ ਹੋਇਆ, ਜਿਸ ‘ਚ ਉਨ੍ਹਾਂ ਦੀ ਬਾਂਹ ‘ਤੇ ਲੱਗੀ ਆਈ ਹੈ।
ਜਦੋਂ ਹਮਲਾਵਰ ਸੁਖਬੀਰ ਬਾਦਲ ‘ਤੇ ਹਮਲਾ ਕਰਨ ਲਈ ਵਧਿਆ ਤਾਂ ਇਸ ਦੌਰਾਨ ਪੁਲਿਸ ਕਰਮਚਾਰੀ ਨੇ ਹਮਲਾਵਰ ਨੂੰ ਦੇਖ ਲਿਆ ਤੇ ਉਸ ਨੇ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਹਮਲੇ ‘ਚ ਪੁਲਿਸ ਕਰਮਚਾਰੀ ਵੀ ਜ਼ਖ਼ਮੀ ਹੋ ਗਿਆ। ਕਿਹਾ ਜਾ ਰਿਹਾ ਹੈ ਕਿ ਇਸ ਹਮਲੇ ‘ਚ 2 ਲੋਕ ਸ਼ਾਮਿਲ ਸਨ। ਹਮਲੇ ਤੋਂ ਬਾਅਦ ਮੌਕੇ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

