21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ

Global Team
3 Min Read

ਚੰਡੀਗੜ੍ਹ: ਪੰਜਾਬ ਦੀਆਂ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਸ਼ਨੀਵਾਰ ਨੂੰ ਪੁਲਿਸ ਨਾਲ ਝੜਪ ਹੋ ਗਈ। ਉਨ੍ਹਾਂ ਨੇ ਸਿੱਖ ਬੰਦੀਆਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਸ਼ਾਮਿਲ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਵੀ ਮੰਗ ਕੀਤੀ ਹੈ।

ਕੌਮੀ ਇਨਸਾਫ਼ ਮੋਰਚਾ ਦੀ ਅਗਵਾਈ ਵਿੱਚ ਮੋਹਾਲੀ ਤੋਂ ਚੰਡੀਗੜ੍ਹ ਦੇ ਰਾਜਪਾਲ ਭਵਨ ਜਾ ਰਹੇ ਪ੍ਰਦਰਸ਼ਨਕਾਰੀ ਵਾਈਪੀਐਸ ਚੌਕ ਨੇੜੇ ਇਕੱਠੇ ਹੋਏ। ਉਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਸਾਵਧਾਨੀ ਵਜੋਂ ਸਰਹੱਦ ਸੀਲ ਕਰ ਦਿੱਤੀ।  ਦੱਸ ਦੇਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਪ੍ਰਦਰਸ਼ਨ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡਾ ਅੱਜ ਦਾ ਪ੍ਰੋਗਰਾਮ ਸਫ਼ਲ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਈ ਰਾਸਤਾ ਬੰਦ ਨਹੀਂ ਕਰਦੇ, ਜਦੋਂਕਿ ਪ੍ਰਸ਼ਾਸਨ ਖੁਦ ਹੀ ਰਸਤੇ ਬੰਦ ਕਰਦਾ ਹੈ। ਇਸ ਮੌਕੇ ਮੋਰਚੇ ਦੇ ਆਗੂਆਂ ਨੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਸਮੂਹ ਸਮਾਜਿਕ, ਧਾਰਮਿਕ ਅਤੇ ਵਾਪਰ ਜਥੇਬੰਦੀਆਂ ਨੂੰ ਅਪੀਲ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਹਿਯੋਗ ਕੀਤਾ ਜਾਵੇ। ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਹਾਲੀ ਵਿੱਚ ਅੱਜ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਬੰਦ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੌਰਾਨ ਸੂਬੇ ਵਿੱਚ ਵਪਾਰਕ ਅਦਾਰੇ ਵੀ ਬੰਦ ਰੱਖਣ ਦੀ ਅਪੀਲ ਕੀਤੀ ਜਾਵੇਗੀ।

ਮੋਰਚੇ ਦੇ ਆਗੂਆਂ ਨੇ ਉਮੀਦ ਜਤਾਈ ਕਿ ਪੰਜਾਬ ਬੰਦ ਦੇ ਸੱਦੇ ਨੂੰ ਵੱਖ-ਵੱਖ ਕਿਸਾਨ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸਮਰਥਨ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ ਅਤੇ ਬੰਦ ਨੂੰ ਸਫਲ ਬਣਾਉਣ ਲਈ ਸਾਂਝੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment