ਸਤੇਂਦਰ ਜੈਨ ਗ੍ਰਿਫ਼ਤਾਰ, ਜਲ ਬੋਰਡ ਟੈਂਡਰ ਮਾਮਲੇ ’ਚ ACB ਦੀ ਕਾਰਵਾਈ

Global Team
1 Min Read

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ACB) ਨੇ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਦਿੱਲੀ ਜਲ ਬੋਰਡ (DJB) ਦੇ ਸੀਵਰੇਜ ਟ੍ਰੀਟਮੈਂਟ ਪਲਾਂਟ (STP) ਨਾਲ ਸਬੰਧਤ ਟੈਂਡਰ ਵਿੱਚ ਕਥਿਤ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੀਤੀ ਗਈ ਹੈ।

AAP ਨੇ BJP ’ਤੇ ਚੁੱਕੇ ਸਵਾਲ

ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ’ਤੇ ਪ੍ਰਤੀਕਿਰਿਆ ਦਿੱਤੀ ਹੈ। AAP ਆਗੂ ਅਨੁਰਾਗ ਢਾਂਡਾ ਨੇ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਤੋਂ ਡਰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਦੇ ਮਾਮਲੇ ਨੂੰ ਲੈ ਕੇ ਸਤੇਂਦਰ ਜੈਨ ’ਤੇ ਕਾਰਵਾਈ ਕੀਤੀ ਜਾ ਰਹੀ ਹੈ, ਉਸ ਸਮੇਂ ਸਤੇਂਦਰ ਜੈਨ ਜੇਲ੍ਹ ਵਿੱਚ ਸਨ। ਮਾਮਲੇ ਦੀ ਜਾਂਚ ਅਜੇ ਜਾਰੀ ਹੈ।

ਜਾਣਕਾਰੀ ਮੁਤਾਬਕ ਇਸ ਮਾਮਲੇ ਵਿੱਚ ਸਤੇਂਦਰ ਜੈਨ ਸਮੇਤ ਕੁੱਲ 6 ਵਿਅਕਤੀਆਂ ਨੂੰ 18 ਅਗਸਤ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਵਿੱਚ DJB ਦੇ ਸਾਬਕਾ CEO ਅਤੇ IAS ਅਧਿਕਾਰੀ ਉਦਿਤ ਪ੍ਰਕਾਸ਼ ਰਾਏ, ਸਾਬਕਾ ਕਾਂਟਰੈਕਟ ਸਲਾਹਕਾਰ ਅੰਕਿਤ ਸ਼੍ਰੀਵਾਸਤਵ, AN Enterprises ਦੇ ਮਾਲਕ ਨਗੇਂਦਰ ਯਾਦਵ, Eurotech Environment Private Limited ਦੇ ਮਾਲਕ ਰਾਜਾ ਕੁਮਾਰ ਕੁਰੜਾ ਅਤੇ ਸ਼੍ਰੀਜਨਹਰ ਦੇ ਮਾਲਕ ਪੰਕਜ ਵਰਮਾ ਸ਼ਾਮਲ ਹਨ।

 

 

Share This Article
Leave a Comment