ਪੰਜਾਬ ਦੇ ਇਸ ਜ਼ਿਲ੍ਹੇ ‘ਚ 20 ਅਗਸਤ ਨੂੰ ਛੁੱਟੀ ਦਾ ਐਲਾਨ

Global Team
1 Min Read

ਸੰਗਰੂਰ: ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਮੌਕੇ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ, ਸੰਗਰੂਰ ਪੂਨਮਦੀਪ ਕੌਰ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।ਸੰਤ ਲੌਂਗੋਵਾਲ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਦੇਣ ਲਈ 20 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਅਤੇ ਸਾਰੇ ਵਿਦਿਅਕ ਅਦਾਰੇ (ਸਰਕਾਰੀ ਅਤੇ ਗੈਰ-ਸਰਕਾਰੀ/ਨਿੱਜੀ ਸਕੂਲ ਅਤੇ ਕਾਲਜ) ਬੰਦ ਰਹਿਣਗੇ।

ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਛੁੱਟੀ ਉਨ੍ਹਾਂ ਸਕੂਲਾਂ ਜਾਂ ਕਾਲਜਾਂ ‘ਤੇ ਲਾਗੂ ਨਹੀਂ ਹੋਵੇਗੀ ਜਿਨ੍ਹਾਂ ਦੇ ਉਸ ਦਿਨ ਬੋਰਡ, ਯੂਨੀਵਰਸਿਟੀ ਜਾਂ ਪ੍ਰੈਕਟੀਕਲ ਪ੍ਰੀਖਿਆਵਾਂ ਹਨ। ਪ੍ਰੀਖਿਆਵਾਂ ਨਿਰਧਾਰਤ ਸਮੇਂ ਅਨੁਸਾਰ ਹੀ ਹੋਣਗੀਆਂ।
ਜ਼ਿਕਰਯੋਗ ਹੈ ਕਿ 20 ਅਗਸਤ ਦੀ ਛੁੱਟੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਲ 2026 ਦੀਆਂ ਛੁੱਟੀਆਂ ਦੇ ਕੈਲੰਡਰ ਵਿਚ ਸ਼ਾਮਲ ਨਹੀਂ ਸੀ। ਡੀਸੀ ਨੇ ਪੱਤਰ ਜਾਰੀ ਕਰਦਿਆਂ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment