ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗੀ ਅੱਗ; ਮਚਿਆ ਚੀਕ-ਚਿਹਾੜਾ

Global Team
2 Min Read

ਬਠਿੰਡਾ: ਬਠਿੰਡਾ ਵਿੱਚ ਬੱਚਿਆਂ ਨਾਲ ਭਰੀ ਇਕ ਸਕੂਲ ਬੱਸ ਨੂੰ ਅੱਗ ਲੱਗ ਗਈ।  ਹਾਦਸੇ ਸਮੇਂ ਬੱਸ ਵਿੱਚ ਸਕੂਲ ਦੀ ਛੁੱਟੀ ਤੋਂ ਬਾਅਦ ਘਰਾਂ ਨੂੰ ਪਰਤ ਰਹੇ 43 ਬੱਚੇ ਸਵਾਰ ਸਨ। ਹਾਲਾਂਕਿ ਡਰਾਈਵਰ ਦੀ ਮੁਸਤੈਦੀ ਕਾਰਨ ਵੱਡਾ ਹਾਦਸੇ ਹੋਣੋ ਟਲ ਗਿਆ। ਬਠਿੰਡਾ ਦੇ ਬੀਬੀ ਵਾਲਾ ਰੋਡ ਉਤੇ ਅਚਾਨਕ ਬੱਸ ਦੇ ਇੰਜਣ ਵਿੱਚੋਂ ਧੂਆਂ ਨਿਕਲਣ ਲੱਗਿਆ। ਅੱਗ ਲੱਗਦੇ ਹੀ ਬੱਸ ਵਿੱਚ ਸਵਾਰ ਬੱਚਿਆਂ ਵਿੱਚ ਦਹਿਸ਼ਤ ਫੈਲ ਗਈ। ਸਥਿਤੀ ਨੂੰ ਦੇਖਦਿਆਂ ਡਰਾਈਵਰ ਨੇ ਤੁਰੰਤ ਰਾਹਗੀਰਾਂ ਤੋਂ ਮਦਦ ਮੰਗੀ ਅਤੇ ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਣ ਦੀ ਕਾਰਵਾਈ ਸ਼ੁਰੂ ਕੀਤੀ।

ਡਰਾਈਵਰ ਦੀ ਸੂਝਬੂਝ ਅਤੇ ਰਾਹਗੀਰਾਂ ਦੀ ਮਦਦ ਨਾਲ ਬੱਸ ਵਿੱਚ ਸਵਾਰ ਸਾਰੇ 43 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਰਾਹਤ ਦੀ ਗੱਲ ਹੈ ਕਿ ਇਸ ਘਟਨਾ ਵਿੱਚ ਕਿਸੇ ਵੀ ਬੱਚੇ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਨਹੀਂ ਆਈ। ਡਰਾਈਵਰ ਨੇ ਮੁੱਢਲੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਸ ਵਿੱਚ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖ਼ਦਸ਼ਾ ਹੈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment