ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੀ 27 ਅਗਸਤ ਨੂੰ ਨਹੀਂ ਹੋਵੇਗੀ ਹੜਤਾਲ

Global Team
2 Min Read

ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕਾਮਿਆਂ ਵੱਲੋਂ ਵੀਰਵਾਰ ਯਾਨੀ 27 ਅਗਸਤ ਨੂੰ ਬੱਸਾਂ ਨੂੰ ਪੂਰੀ ਤਰ੍ਹਾਂ ਆਮ ਵਾਂਗ ਚਲਾਉਣ ਦਾ ਅਹਿਮ ਫ਼ੈਸਲਾ ਲਿਆ ਗਿਆ ਹੈ। ਜਥੇਬੰਦੀਆਂ ਨੇ ਇਹ ਕਦਮ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨ ਤੋਂ ਬਚਾਉਣ ਲਈ ਚੁੱਕਿਆ ਹੈ।

ਮੀਟਿੰਗ ਵਿੱਚ ਕਈ ਮੁੱਦਿਆਂ ‘ਤੇ ਬਣੀ ਸਹਿਮਤੀ

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਸਰਕਾਰ ਨਾਲ ਹੋਈ ਮੀਟਿੰਗ ਬਹੁਤ ਹੀ ਲਾਭਕਾਰੀ ਰਹੀ। ਮੀਟਿੰਗ ਦੌਰਾਨ ਮੁਲਾਜ਼ਮਾਂ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ ਅਤੇ ਕਈ ਮਸਲਿਆਂ ‘ਤੇ ਸਹਿਮਤੀ ਬਣੀ ਹੈ।
ਯੂਨੀਅਨ ਅਨੁਸਾਰ ਬਾਕੀ ਰਹਿੰਦੇ ਮਸਲਿਆਂ ‘ਤੇ ਵਿਚਾਰ ਕਰਨ ਲਈ 6 ਸਤੰਬਰ ਨੂੰ ਫਾਲੋ-ਅੱਪ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਮੰਗਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਅਗਲੀ ਕਾਰਵਾਈ ਬਾਰੇ ਚਰਚਾ ਕੀਤੀ ਜਾਵੇਗੀ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨਾਲ ਹੋਈ ਚਰਚਾ ਤੋਂ ਬਾਅਦ ਹੁਣ ਰੋਜ਼ਾਨਾ ਦੀ ਤਰ੍ਹਾਂ ਸਾਰੇ ਰੂਟਾਂ ਉੱਤੇ ਸਰਕਾਰੀ ਬੱਸਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦਾ ਨਿਰਣਾ ਲਿਆ ਗਿਆ ਹੈ। ਯੂਨੀਅਨ ਦੇ ਇਸ ਫ਼ੈਸਲੇ ਨਾਲ ਰੱਖੜੀ ਦੇ ਮੌਕੇ ਆਪਣੇ ਘਰਾਂ ਨੂੰ ਜਾਣ ਵਾਲੇ ਮੁਸਾਫਰਾਂ, ਖਾਸ ਕਰਕੇ ਭੈਣਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment