ਚੰਡੀਗੜ੍ਹ: ਪੰਜਾਬ ਸਰਕਾਰ ਹੜਤਾਲੀ ਕਰਮਚਾਰੀਆਂ ‘ਤੇ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਵਿੱਚ ਨਜ਼ਰ ਆ ਰਹੀ ਹੈ। ਸਰਕਾਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੇ ਡਿਊਟੀ ’ਤੇ ਗੈਰਹਾਜ਼ਰ ਰਹਿਣ ਕਾਰਨ ਆਮ ਜਨਤਾ ਨੂੰ ਹੋਈ ਪਰੇਸ਼ਾਨੀ ’ਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਐਕਸ਼ਨ ਲਿਆ ਗਿਆ ਹੈ। ਸਰਕਾਰ ਨੇ ਬਿਨਾਂ ਕਿਸੇ ਮਨਜ਼ੂਰੀ ਦੇ ਆਪਣੀ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਸਾਰੇ ਮੁਲਾਜ਼ਮਾਂ ਦੀ ਪੂਰੀ ਸੂਚੀ ਮੰਗ ਲਈ ਹੈ। ਇਸ ਲਈ ਸੈਕਟਰੀ ਪੱਧਰ ਦੇ ਅਧਿਕਾਰੀਆਂ ਨੂੰ ਅੱਜ ਤਕ ਦਾ ਸਮਾਂ ਦਿੱਤਾ ਗਿਆ ਹੈ ਤਾਂ ਕਿ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਸਰਕਾਰ ਇਨ੍ਹਾਂ ਸਾਰੇ ਮੁਲਾਜ਼ਮਾਂ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਕਰੇਗੀ।

ਇਸ ਦੌਰਾਨ ਸਰਕਾਰ ਦਾ ਤਰਕ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਹੜਤਾਲ ਕਰ ਕੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸਰਕਾਰੀ ਕੰਮ-ਕਾਜ ਵਿੱਚ ਵੀ ਰੁਕਾਵਟ ਆਈ ਹੈ। ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਹੁਣ ਇਨ੍ਹਾਂ ਮੁਲਾਜ਼ਮਾਂ ਵਿਰੁੱਧ ਸਖ਼ਤ ਕਦਮ ਚੁੱਕਣ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

