ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ ਅੰਮ੍ਰਿਤਸਰ, ਸਰਬੱਤ ਦੇ ਭੱਲੇ ਲਈ ਕੀਤੀ ਅਰਦਾਸ

Global Team
3 Min Read

ਅੰਮ੍ਰਿਤਸਰ: ਰੱਖੜ ਪੁੰਨਿਆ ਅਤੇ ਰੱਖੜੀ ਦੇ ਪਾਵਨ ਮੌਕੇ ’ਤੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੇ ਇੱਕ ਰੋਜ਼ਾ ਦੌਰੇ ’ਤੇ ਪਹੁੰਚੇ। ਆਪਣੇ ਦੌਰੇ ਦੌਰਾਨ ਕੇਂਦਰੀ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਤੋਂ ਬਾਅਦ ਉਹ ਇਤਿਹਾਸਕ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕ ਕੇ ਦੇਸ਼ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ। ਕੇਂਦਰੀ ਮੰਤਰੀ ਆਪਣੇ ਦੌਰੇ ਦੌਰਾਨ ਸਿੱਖ ਇਤਿਹਾਸ ਅਤੇ ਆਸਥਾ ਨਾਲ ਡੂੰਘਾ ਸਬੰਧ ਰੱਖਣ ਵਾਲੇ ਰੱਖੜ ਪੁੰਨਿਆ ਦੇ ਮੁੱਖ ਸਮਾਗਮ ਵਿੱਚ ਵੀ ਸ਼ਿਰਕਤ ਕਰਨਗੇ।

ਗੁਰੂ ਘਰ ਹਾਜ਼ਰੀ ਲਗਵਾਉਣ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, ਇਹ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ ਕਿ ਉਨ੍ਹਾਂ ਨੂੰ ਗੁਰੂ ਘਰ ਵਿੱਚ ਮੱਥਾ ਟੇਕਣ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਗੁਰੂ ਘਰ ਵਿੱਚ ਕਿਸੇ ਨੂੰ ਛੋਟਾ ਜਾਂ ਵੱਡਾ ਨਹੀਂ ਮੰਨਿਆ ਜਾਂਦਾ। ਨਾ ਕੋਈ ਊੱਚਾ ਹੈ ਅਤੇ ਨਾ ਕੋਈ ਨੀਵਾਂ। ਸਾਰੇ ਇੱਕ ਪਿਤਾ ਦੀਆਂ ਸੰਤਾਨਾਂ ਹਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਅਤੇ ਸੇਵਾ ਦਾ ਸੰਦੇਸ਼ ਦਿੰਦੀਆਂ ਹਨ। ਗੁਰੂ ਘਰ ਵਿੱਚ ਕੀਤੀ ਜਾਣ ਵਾਲੀ ਸੇਵਾ ਦਾ ਬਹੁਤ ਵੱਡਾ ਮਹੱਤਵ ਹੈ। ਸੇਵਾ ਮਨੁੱਖ ਦੇ ਅੰਦਰੋਂ ਹੰਕਾਰ ਨੂੰ ਦੂਰ ਕਰਦੀ ਹੈ ਅਤੇ ਉਸ ਨੂੰ ਨਵੀਂ ਊਰਜਾ ਤੇ ਸਕਾਰਾਤਮਕ ਸੋਚ ਪ੍ਰਦਾਨ ਕਰਦੀ ਹੈ। ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਨਵੀਂ ਊਰਜਾ ਅਤੇ ਪ੍ਰੇਰਣਾ ਲੈ ਕੇ ਜਾ ਰਿਹਾ ਹਾਂ।

ਸਿਆਸੀ ਸਵਾਲਾਂ ਦਾ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਨੇ ਮਹਿਲਾ ਰਾਖਵੇਂਕਰਨ ਬਿੱਲ ਦੇ ਮੁੱਦੇ ‘ਤੇ ਕਾਂਗਰਸ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਇਲਜ਼ਾਮ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਵਾਈ ਵਿੱਚ ਦੇਸ਼ ਦੀਆਂ ਔਰਤਾਂ ਦੇ ਸਸ਼ਕਤੀਕਰਨ ਦਾ ਕੰਮ ਕੀਤਾ ਜਾ ਰਿਹਾ ਹੈ, ਜਦਕਿ ਕਾਂਗਰਸ ਇਸ ਵਿੱਚ ਰੁਕਾਵਟਾਂ ਪਾ ਰਹੀ ਹੈ। ਕਾਂਗਰਸ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦਾ ਚਰਿੱਤਰ ‘ਹਾਥੀ ਦੇ ਦੰਦ ਖਾਣ ਦੇ ਹੋਰ ਅਤੇ ਦਿਖਾਉਣ ਦੇ ਹੋਰ’ ਵਰਗਾ ਹੈ।

ਕਾਂਗਰਸ ਵੱਲੋਂ ਲਗਾਏ ਜਾ ਰਹੇ ਵੱਖ-ਵੱਖ ਦੋਸ਼ਾਂ ‘ਤੇ ਬੋਲਦਿਆਂ ਚੌਹਾਨ ਨੇ ਕਿਹਾ ਕਿ ਝੂਠੇ ਲਗਾਉਣਾ ਲਗਾਉਣਾ ਕਾਂਗਰਸ ਦੀ ਪ੍ਰਵਿਰਤੀ ਬਣ ਚੁੱਕੀ ਹੈ, ਕਿਉਂਕਿ ਉਨ੍ਹਾਂ ਕੋਲ ਹੁਣ ਕੋਈ ਹੋਰ ਮੁੱਦਾ ਨਹੀਂ ਬਚਿਆ। ਉਨ੍ਹਾਂ ਦਾਅਵਾ ਕੀਤਾ ਕਿ ਖੁਦ ਕਾਂਗਰਸੀ ਨੇਤਾ ਵੀ ਰਾਹੁਲ ਗਾਂਧੀ ‘ਤੇ ਭਰੋਸਾ ਨਹੀਂ ਕਰਦੇ। ਦੇਸ਼ ਦੇ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਵੀ ਵਿਅਕਤੀ ਦੀ ਅੰਤਰਆਤਮਾ ਜਾਗਦੀ ਹੈ, ਉਹ ਇਹ ਮੰਨੇਗਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਨਿਰੰਤਰ ਅੱਗੇ ਵੱਧ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment