ਫਰੀਦਕੋਟ: ਫਰੀਦਕੋਟ ਤੋਂ ਸੰਸਦ ਸਰਬਜੀਤ ਸਿੰਘ ਖ਼ਾਲਸਾ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਜਲੰਧਰ ਵਿਖੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਐੱਮ.ਪੀ. ਸਰਬਜੀਤ ਸਿੰਘ ਖਾਲਸਾ ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਬਾਬਾ ਬਕਾਲਾ ਸਾਹਿਬ ਵਿਖੇ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਵਿਸ਼ਾਲ ਪੰਥਕ ਕਾਨਫਰੰਸ ਹੋ ਰਹੀ ਹੈ। ਪਰ ਅਚਾਨਕ ਰਸਤੇ ਵਿੱਚ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਵਿਖੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿਸ ਕਾਰਨ ਬਾਬਾ ਬਕਾਲਾ ਵਿਖੇ ਸੰਸਦ ਸਰਬਜੀਤ ਸਿੰਘ ਖ਼ਾਲਸਾ ਕਾਨਫਰੰਸ ‘ਚ ਸ਼ਾਮਿਲ ਨਹੀਂ ਹੋ ਸਕਣਗੇ।
ਦੱਸ ਦੇਈਏ ਕਿ ਅੱਜ ਬਾਬਾ ਬਕਾਲਾ ਸਾਹਿਬ ਵਿੱਚ ਲੱਗਣ ਵਾਲੇ ਸਾਲਾਨਾ ਰੱਖੜ ਪੁੰਨਿਆ ਮੇਲੇ ਮੌਕੇ ਭਾਜਪਾ ਪਹਿਲੀ ਵਾਰ ਆਪਣਾ ਵੱਖਰਾ ਸਿਆਸੀ ਮੰਚ ਲਗਾ ਕੇ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ।ਇਸ ਕਾਨਫਰੰਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੀਜੇਪੀ ਦੇ ਪੰਜਾਬ ਪ੍ਰਧਾਨ ਕੇਵਲ ਢਿੱਲੋ ਅਤੇ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੋਂ ਇਲਾਵਾ ਹੋਰ ਵੀ ਬੀਜੇਪੀ ਦੇ ਸੀਨੀਅਰ ਲੀਡਰਸ਼ਿਪ ਪਹੁੰਚ ਰਹੀ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ।
ਸਰਬਜੀਤ ਸਿੰਘ ਖਾਲਸਾ ਪੰਜਾਬ ਦੀ ਫਰੀਦਕੋਟ ਲੋਕ ਸਭਾ ਦੇ ਸੰਸਦ ਮੈਂਬਰ ਹਨ। ਉਹ ਫਰੀਦਕੋਟ (SC) ਲੋਕ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਿਲ ਕੀਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

