ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਸੰਘ ਚੋਣਾਂ ਵਿੱਚ ਏਬੀਵੀਪੀ (ABVP) ਦੇ ਪ੍ਰਧਾਨ ਅਹੁਦੇ ਦੇ ਉਮੀਦਵਾਰ ਅੰਕਿਤ ਬਿਢਾਨ ਨੇ ਜਿੱਤ ਹਾਸਿਲ ਕੀਤੀ ਹੈ। ਏ ਬੀ ਵੀ ਪੀ ਦੇ ਉਮੀਦਵਾਰ ਅੰਕਿਤ ਬਿਧਾਨ ਇਹ ਚੋਣ ਜਿੱਤ ਕੇ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਬਣ ਗਏ ਹਨ।
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਦਿਆਰਥੀ ਵਿੰਗ ਐੱਸ ਓ ਆਈ ਵੱਲੋਂ ਵੀ ਬੀਤੇ ਦਿਨ ਭਾਜਪਾ ਦੇ ਵਿਦਿਆਰਥੀ ਵਿੰਗ ਏ ਬੀ ਵੀ ਪੀ ਨੂੰ ਸਮਰਥਨ ਦੇ ਦਿੱਤਾ ਗਿਆ ਸੀ। ਅੱਜ ਅੰਕਿਤ ਬਿਢਾਨ ਦੀ ਜਿੱਤ ਅਤੇ ਇਸ ਗਠਜੋੜ ਨੇ ਸਿਆਸੀ ਗਲਿਆਰਿਆਂ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਨਵੀਂ ਚਰਚਾ ਛੇੜ ਦਿੱਤੀ ਹੈ।
ਅੰਕਿਤ ਬਿਢਾਨ ਨੇ ਇਸ ਨੂੰ ਸਿਰਫ਼ ਆਪਣੀ ਜਿੱਤ ਨਹੀਂ, ਸਗੋਂ ਪੂਰੀ ਜੇਨ-ਜ਼ੈੱਡ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਜੇਨ-ਜ਼ੈੱਡ ਦੇ ਦਿਲ ਵਿੱਚ ਏਬੀਵੀਪੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਵਿਸ਼ਵਾਸ ਹੈ। ਅੰਕਿਤ ਬਿਢਾਨ ਨੇ ਕਿਹਾ ਕਿ ਵਿਦਿਆਰਥੀਆਂ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ ਅਤੇ ਹੁਣ ਉਨ੍ਹਾਂ ਦੀ ਤਰਜੀਹ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਉਠਾਉਣਾ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨਾ ਹੋਵੇਗੀ। ਉਨ੍ਹਾਂ ਨੇ ਆਪਣੀ ਜਿੱਤ ਲਈ ਵਿਦਿਆਰਥੀਆਂ ਅਤੇ ਸਮਰਥਕਾਂ ਦਾ ਧੰਨਵਾਦ ਵੀ ਕੀਤਾ। ਉਹ ਸਾਲ 2021 ਤੋਂ ਏਬੀਵੀਪੀ ਵਿਦਿਆਰਥੀ ਸੰਗਠਨ ਨਾਲ ਜੁੜੇ ਹੋਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

