ਚੰਡੀਗੜ੍ਹ: 1 ਸਤੰਬਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਆਖ਼ਿਰਕਾਰ ਆਪਣਾ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਨੂੰ ਸਰਕਾਰ ਵੱਲੋਂ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਸਰਕਾਰ ਦੇ ਇਸ ਭਰੋਸੇ ਮਗਰੋਂ ਪਿਛਲੇ ਕਈ ਦਿਨਾਂ ਤੋਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਸ਼ਾਂਤ ਹੋ ਗਿਆ ਹੈ।
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਆਗੂਆਂ ਨਾਲ ਸੁਲ੍ਹਾ-ਸਫ਼ਾਈ ਲਈ ਗੱਲਬਾਤ ਦੇ ਦੌਰ ਚਲਾਏ ਅਤੇ ਲਗਾਤਾਰ ਹੋਈਆਂ ਮੀਟਿੰਗਾਂ ਮਗਰੋਂ ਇਸ ਧਰਨੇ ਨੂੰ ਸਫ਼ਲਤਾਪੂਰਵਕ ਸਮਾਪਤ ਕਰਵਾਇਆ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਉਹ ਖ਼ੁਦ ਇੱਕ ਕਿਸਾਨ ਹੋਣ ਦੇ ਨਾਤੇ ਅੰਨਦਾਤੇ ਦੇ ਦੁੱਖ-ਦਰਦ, ਸਮੱਸਿਆਵਾਂ ਅਤੇ ਮੁਸ਼ਕਲਾਂ ਨੂੰ ਭਲੀ-ਭਾਂਤ ਸਮਝਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਤੇ ਗੰਭੀਰ ਹੈ।
ਕੈਬਨਿਟ ਮੰਤਰੀ ਨੇ ਇੱਕ ਹੋਰ ਵੱਡਾ ਐਲਾਨ ਕਰਦਿਆਂ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਇੱਕ ਮਹੀਨੇ ਦੇ ਅੰਦਰ-ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ (ਸੈਸ਼ਨ) ਸੱਦਿਆ ਜਾਵੇਗਾ। ਇਸ ਸੈਸ਼ਨ ਦੌਰਾਨ ਕਿਸਾਨਾਂ ਦੀਆਂ ਮੁੱਖ ਮੰਗਾਂ, ਖੇਤੀਬਾੜੀ ਨਾਲ ਸਬੰਧਤ ਅਹਿਮ ਮਸਲਿਆਂ ਅਤੇ ਕਿਸਾਨੀ ਨੀਤੀਆਂ ‘ਤੇ ਖੁੱਲ੍ਹ ਕੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਤਾਂ ਜੋ ਮਸਲਿਆਂ ਦਾ ਪੱਕਾ ਹੱਲ ਕੱਢਿਆ ਜਾ ਸਕੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

