ਜ਼ਹਿਰੀਲੀ ਸ਼ਰਾਬ ਪੀਣ ਨਾਲ ਭਾਜਪਾ ਆਗੂ ਸਣੇ 11 ਤੋਂ ਵੱਧ ਲੋਕਾਂ ਦੀ ਹੋਈ ਮੌਤ

Global Team
3 Min Read

ਨਿਊਜ਼ ਡੈਸਕ: ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਸ਼ੱਕੀ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਬਿਮਾਰ ਹੋ ਗਏ। ਸ਼ੁਰੂਆਤੀ ਜਾਂਚ ਵਿੱਚ ਇਹ ਸ਼ਰਾਬ ਗੁਆਂਢੀ ਸੂੂਬੇ ਉੱਤਰ ਪ੍ਰਦੇਸ਼ ਦੇ ਲਲਿਤਪੁਰ ਤੋਂ ਸਪਲਾਈ ਕੀਤੇ ਜਾਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸਾਗਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 22 ਹੋ ਗਈ ਹੈ। ਮ੍ਰਿਤਕਾਂ ਵਿੱਚ ਇੱਕ ਪਿਤਾ ਅਤੇ ਪੁੱਤਰ ਵੀ ਸ਼ਾਮਿਲ ਹਨ।  ਸਾਗਰ ਅਤੇ ਭੋਪਾਲ ਦੇ ਹਸਪਤਾਲਾਂ ਵਿੱਚ 112 ਲੋਕਾਂ ਨੂੰ ਦਾਖਲ ਕਰਵਾਇਆ ਗਿਆ ਹੈ।

ਬੰਡਾ ਖੇਤਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਵਿੱਚ ਭਾਜਪਾ ਆਗੂ ਹਰਵੰਸ਼ ਰਾਏ ਦਾ ਵੀ ਨਾਮ ਸ਼ਾਮਿਲ ਹੈ। ਉਹ ਬੰਡਾ ਵਿਧਾਨ ਸਭਾ ਹਲਕੇ ਦੇ ਬਰਾ ਮੰਡਲ ਹਲਕੇ ਵਿੱਚ ਭਾਜਪਾ ਜਨਰਲ ਸਕੱਤਰ ਦੱਸੇ ਜਾਂਦੇ ਹਨ। ਨਕਲੀ ਸ਼ਰਾਬ ਪੀਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮਾਮਲੇ ਵਿੱਚ ਸ਼ਰਾਬ ਵੇਚਣ ਵਾਲੇ ਠੇਕੇਦਾਰਾਂ ਸਣੇ 30 ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਵਿੱਚੋਂ 10 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਵਿਰੋਧੀ ਧਿਰ ਕਾਂਗਰਸ ਨੇ ਇਸ ਦੁਖਾਂਤ ਦੀ ਨਿਆਇਕ ਜਾਂਚ (ਜੁਡੀਸ਼ੀਅਲ ਇਨਕੁਆਇਰੀ) ਦੀ ਮੰਗ ਕੀਤੀ ਹੈ।

ਸਾਗਰ ਦੀ ਕਲੈਕਟਰ ਪ੍ਰਤਿਭਾ ਪਾਲ ਨੇ ਦੱਸਿਆ ਕਿ ਪ੍ਰਭਾਵਿਤ ਇਲਾਕੇ ਵਿੱਚ ਸਕ੍ਰੀਨਿੰਗ ਚੱਲ ਰਹੀ ਹੈ ਅਤੇ ਬੁਖ਼ਾਰ ਜਾਂ ਸਿਰਦਰਦ ਦੀ ਸ਼ਿਕਾਇਤ ਵਾਲੇ ਮਰੀਜ਼ਾਂ ਨੂੰ ਬੁੰਦੇਲਖੰਡ ਮੈਡੀਕਲ ਕਾਲਜ ਅਤੇ ਹਸਪਤਾਲ (BMCH) ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਲਲਿਤਪੁਰ ਨਾਲ ਲੱਗਦੀ ਸਰਹੱਦ ਹੋਣ ਕਾਰਨ ਉੱਥੋਂ ਦੇ ਇੱਕ ਗਿਰੋਹ ਵੱਲੋਂ ਇਹ ਜ਼ਹਿਰੀਲੀ ਸ਼ਰਾਬ ਸਪਲਾਈ ਕੀਤੇ ਜਾਣ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment