ਚੰਡੀਗੜ੍ਹ ਵਿੱਚ ਹੈੱਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ, ਪੁਲਿਸ ਨੂੰ ਬੇਟੇ ਅਰਮਾਨ ’ਤੇ ਸ਼ੱਕ; ਪੁੱਛਗਿੱਛ ਜਾਰੀ

Global Team
2 Min Read

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 22 ਵਿੱਚ ਸ਼ੁੱਕਰਵਾਰ ਸਵੇਰੇ ਗੋਲੀ ਲੱਗਣ ਕਾਰਨ ਚੰਡੀਗੜ੍ਹ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੀ ਮੌਤ ਹੋ ਗਈ ਹੈ। ਉਸ ਦੇ ਪੁੱਤਰ ਉਤੇ ਇਸ ਕਤਲ ਦਾ ਸ਼ੱਕ ਹੈ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਜਾਣਕਾਰੀ ਅਨੁਸਾਰ ਨਿਤਿਨ ਸੈਕਟਰ 22 ਦੇ ਇੱਕ ਕਮਰੇ ਵਿੱਚ ਰਹਿੰਦਾ ਸੀ; ਸਵੇਰੇ ਉਸ ਦੀ ਲਾਸ਼ ਕਮਰੇ ਦੇ ਅੰਦਰ ਮਿਲੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ‘ਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।

ਪੁਲਿਸ ਨੇ ਘਟਨਾ ਸਥਾਨ ਤੋਂ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ। ਸ਼ੁਰੂਆਤੀ ਪੁੱਛਗਿੱਛ ਦੌਰਾਨ, ਨਿਤਿਨ ਦੇ ਨਾਬਾਲਗ ਪੁੱਤਰ ਨੇ ਕਿਸੇ ਹੋਰ ਵਿਅਕਤੀ ‘ਤੇ ਗੋਲੀ ਚਲਾਉਣ ਦਾ ਆਰੋਪ ਲਗਾਇਆ, ਪਰ ਪੁਲਿਸ ਨੂੰ ਉਸਦੇ ਬਿਆਨ ‘ਤੇ ਸ਼ੱਕ ਹੋਇਆ।

ਪੁਲਿਸ ਦੀ ਪੁੱਛਗਿੱਛ ਦੌਰਾਨ, ਜਦੋਂ ਉਹ ਵਾਰ-ਵਾਰ ਬਿਆਨ ਬਦਲਣ ਲੱਗਾ ਤਾਂ ਪੁਲਿਸ ਨੇ ਨਾਬਾਲਗ ਨੂੰ ਹਿਰਾਸਤ ਵਿੱਚ ਲੈ ਲਿਆ। ਘਟਨਾ ਸਮੇਂ ਘਰ ਵਿੱਚ ਸਿਰਫ਼ ਪੁੱਤਰ ਅਤੇ ਮਾਂ ਮੌਜੂਦ ਸਨ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਪੁਲਿਸ ਵਾਲੇ ਨੂੰ ਕਿਸਨੇ ਗੋਲੀ ਮਾਰੀ।

ਮੁਢਲੀ ਜਾਣਕਾਰੀ ਤੋਂ ਪਤਾ ਲੱਗਦਾ ਹੈ ਕਿ ਪੁੱਤਰ ਨੇ ਆਪਣੇ ਪਿਤਾ ਨੂੰ ਗੋਲੀ ਮਾਰ ਦਿੱਤੀ। ਘਟਨਾ ਵਾਲੀ ਥਾਂ ‘ਤੇ ਪਹੁੰਚੇ ਐਸ.ਐਸ.ਪੀ. ਕੰਵਰਦੀਪ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਇਸ ਘਟਨਾ ਬਾਰੇ ਸੂਚਨਾ ਮਿਲੀ ਸੀ। ਨਿਤਿਨ ਦੇ ਸਿਰ ਵਿੱਚ ਗੋਲੀ ਲੱਗੀ ਹੈ। ਪੁੱਤਰ ‘ਤੇ ਲੱਗੇ ਦੋਸ਼ਾਂ ਬਾਰੇ ਕੰਵਰਦੀਪ ਸਿੰਘ ਨੇ ਦੱਸਿਆ ਕਿ ਘਰ ਵਿੱਚ ਤਿੰਨ ਵਿਅਕਤੀ—ਜਿਨ੍ਹਾਂ ਵਿੱਚ ਪੁੱਤਰ ਅਤੇ ਪਤਨੀ ਸ਼ਾਮਲ ਸਨ, ਮੌਜੂਦ ਸਨ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਫੋਰੈਂਸਿਕ ਟੀਮ ਪਹੁੰਚ ਚੁੱਕੀ ਹੈ ਅਤੇ ਜਾਂਚ ਮੁਕੰਮਲ ਹੋਣ ‘ਤੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment