ED ਨੇ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

Global Team
2 Min Read

ਚੰਡੀਗੜ੍ਹ: ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਿਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਏ ਜਾਣ ਦੇ ਚਰਚੇ ਹਨ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ। ਹਾਲਾਂਕਿ, ਇਸ ਕਾਰਵਾਈ ਦੀ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਹੈ।

ਸੂਤਰਾਂ ਅਨੁਸਾਰ, ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕੈਨੇਡਾ ਤੋਂ ਦਿੱਲੀ ਪਹੁੰਚਿਆ ਸੀ। ਉਸ ਦੇ ਖਿਲਾਫ ਇੱਕ ‘ਲੁੱਕ-ਆਊਟ ਸਰਕੂਲਰ’ (LOC) ਜਾਰੀ ਕੀਤਾ ਗਿਆ ਸੀ। ਫਿਲਹਾਲ ED ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ, ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਅਤੇ ਤਾਇਨਾਤੀਆਂ ਦੇ ਬਦਲੇ 5 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਅਮਰਦੀਪ ਗਰੇਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਸਾਥੀ ਹੈ। ਹਾਲਾਂਕਿ, ਉਸ ਦੀ ਹਿਰਾਸਤ ਅਤੇ ਇਸ ਮਾਮਲੇ ਨਾਲ ਜੁੜੇ ਦੋਸ਼ਾਂ ਬਾਰੇ ED ਵੱਲੋਂ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਹਾਲ ਹੀ ਵਿੱਚ ਮੁੱਖ ਮੰਤਰੀ ਦੇ ਸਾਂਢੂ ਅਮਰਦੀਪ ਸਿੰਘ ਗਰੇਵਾਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫਿਲਮ ਉਦਯੋਗ ਨਾਲ ਜੁੜੇ ਹੋਏ ਹਨ ਅਤੇ ਦੱਸਿਆ ਜਾਂਦਾ ਹੈ ਕਿ ਉਹ ‘ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਸਬੰਧਤ ਹਨ। ਇਸ ਪੂਰੇ ਵਿਵਾਦ ਦੇ ਸਬੰਧ ਵਿੱਚ ਉਨ੍ਹਾਂ ਦਾ ਨਾਮ ਪਹਿਲਾਂ ਵੀ ਸਾਹਮਣੇ ਆ ਚੁੱਕਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment