ਮਸ਼ਹੂਰ ਪੰਜਾਬੀ ਕਲਾਕਾਰ ਯੋਗਰਾਜ ਸਿੰਘ ਦੀ ਹੋਈ ਹਾਰਟ ਸਰਜਰੀ

Global Team
2 Min Read

ਨਿਊਜ਼ ਡੈਸਕ:  ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਦੀ ਸਿਹਤ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਯੋਗਰਾਜ ਸਿੰਘ ਦਾ ਆਸਟ੍ਰੇਲੀਆ ਵਿੱਚ ਹਾਰਟ ਦਾ ਸਫਲ ਆਪ੍ਰੇਸ਼ਨ ਹੋਇਆ ਹੈ। ਫਿਲਹਾਲ ਉਹ ਠੀਕ ਹਨ ਅਤੇ ਆਪ੍ਰੇਸ਼ਨ ਤੋਂ ਬਾਅਦ ਰਿਕਵਰੀ ਕਰ ਰਹੇ ਹਨ।

ਜਾਣਕਾਰੀ ਅਨੁਸਾਰ ਯੋਗਰਾਜ ਸਿੰਘ ਪਿਛਲੇ ਕੁਝ ਸਮੇਂ ਤੋਂ ਵਿਦੇਸ਼ ਵਿੱਚ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਹੋਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਮਹਿਸੂਸ ਹੋਈ, ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਕਰਵਾਇਆ ਗਿਆ।

ਯੋਗਰਾਜ ਸਿੰਘ ਦੇ ਸਿਡਨੀ ਸਥਿਤ ਦੋਸਤ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਇਸ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਦੀ ਦੇਖਭਾਲ ਕੀਤੀ। ਉਨ੍ਹਾਂ ਨੇ ਯੋਗਰਾਜ ਸਿੰਘ ਦੇ ਇਲਾਜ ਅਤੇ ਸਿਹਤਯਾਬੀ ਦੌਰਾਨ ਪੂਰਾ ਸਾਥ ਦਿੱਤਾ।ਹਾਰਟ ਦਾ ਆਪ੍ਰੇਸ਼ਨ ਸਫਲ ਰਹਿਣ ਤੋਂ ਬਾਅਦ ਯੋਗਰਾਜ ਸਿੰਘ ਦੀ ਹਾਲਤ ਫਿਲਹਾਲ ਠੀਕ ਦੱਸੀ ਜਾ ਰਹੀ ਹੈ। ਉਹ ਇਸ ਸਮੇਂ ਰਿਕਵਰੀ ਕਰ ਰਹੇ ਹਨ ਅਤੇ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਸਿਹਤ ਵਿੱਚ ਹੋਰ ਸੁਧਾਰ ਹੋਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment