ਦਾਜ ‘ਚ ਥਾਰ ਨਾ ਮਿਲਣ ‘ਤੇ ਪਤੀ ਵੱਲੋਂ ਪਤਨੀ ਦੀ ਕੁੱਟਮਾਰ

Global Team
2 Min Read

ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਪਤੀ ਵੱਲੋਂ ਆਪਣੀ ਪਤਨੀ ਦੀ ਸੜਕ ‘ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਜੱਸੀਆਂ ਗ੍ਰੀਨ ਐਨਕਲੇਵ ਦੀ ਦੱਸੀ ਜਾ ਰਹੀ ਹੈ, ਜਿੱਥੇ ਪਤੀ ਵੱਲੋਂ ਪਤਨੀ ਨੂੰ ਥੱਪੜ ਮਾਰਨ, ਵਾਲਾਂ ਤੋਂ ਫੜ ਕੇ ਸੜਕ ‘ਤੇ ਸੁੱਟਣ ਅਤੇ ਲੱਤਾਂ ਨਾਲ ਕੁੱਟਣ ਦੀ ਘਟਨਾ CCTV ਕੈਮਰੇ ਵਿੱਚ ਕੈਦ ਹੋ ਗਈ। ਪੀੜਤਾ ਨੇ ਪੁਲਿਸ ਨੂੰ ਸ਼ਿਕਾਇਤ ਦੇ ਨਾਲ CCTV ਫੁਟੇਜ ਵੀ ਸੌਂਪ ਦਿੱਤੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਹਿਲਾ ਦੀਆਂ ਚੀਕਾਂ ਸੁਣ ਕੇ ਆਲੇ-ਦੁਆਲੇ ਦੇ ਗੁਆਂਢੀ ਤੁਰੰਤ ਘਰਾਂ ਵਿੱਚੋਂ ਬਾਹਰ ਨਿਕਲੇ ਅਤੇ ਵਿੱਚ-ਬਚਾਲ ਕਰਕੇ ਪੀੜਤਾ ਦੀ ਜਾਨ ਬਚਾਈ। ਪੀੜਤ ਮਹਿਲਾ ਨੇ ਇਸ ਘਟਨਾ ਸਬੰਧੀ ਪੁਲਿਸ ਚੌਕੀ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਉਂਦਿਆਂ ਸੀ.ਸੀ.ਟੀ.ਵੀ. ਫੁਟੇਜ ਸਬੂਤ ਵਜੋਂ ਸੌਂਪ ਦਿੱਤੀ ਹੈ। ਪੀੜਤਾ ਦਾ ਗੰਭੀਰ ਦੋਸ਼ ਹੈ ਕਿ ਉਸ ਦਾ ਪਤੀ ਪਹਿਲਾਂ ਥਾਰ ਗੱਡੀ ਅਤੇ ਹੁਣ ਮਹਿੰਗੀ ਬਾਈਕ ਦੀ ਮੰਗ ਨੂੰ ਲੈ ਕੇ ਉਸ ‘ਤੇ ਲਗਾਤਾਰ ਤਸ਼ੱਦਦ ਢਾਹ ਰਿਹਾ ਸੀ।

ਜੱਸੀਆਂ ਗ੍ਰੀਨ ਇਨਕਲੇਵ ਵਿੱਚ ਵਾਪਰੀ ਇਸ ਘਟਨਾ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਅਤੇ ਘਰੇਲੂ ਹਿੰਸਾ ਨੂੰ ਲੈ ਕੇ ਮੁੜ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸੀ.ਸੀ.ਟੀ.ਵੀ. ਫੁਟੇਜ ਵਿੱਚ ਦੇਖਿਆ ਗਿਆ ਕਿ ਸੜਕ ‘ਤੇ ਬੇਵੱਸ ਔਰਤ ‘ਤੇ ਅੰਨ੍ਹੇਵਾਹ ਹਮਲਾ ਕੀਤਾ ਜਾ ਰਿਹਾ ਸੀ। ਮਹਿਲਾ ਦੀਆਂ ਦਰਦਨਾਕ ਚੀਕਾਂ ਸੁਣ ਕੇ ਮੁਹੱਲਾ ਵਾਸੀ ਮੌਕੇ ‘ਤੇ ਇਕੱਠੇ ਹੋ ਗਏ। ਗੁਆਂਢੀਆਂ ਨੇ ਦਖ਼ਲ ਦੇ ਕੇ ਮਹਿਲਾ ਨੂੰ ਮੁਲਜ਼ਮ ਦੇ ਚੁੰਗਲ ਵਿੱਚੋਂ ਛੁਡਵਾਇਆ ਅਤੇ ਤੁਰੰਤ ਇਸ ਘਟਨਾ ਦੀ ਜਾਣਕਾਰੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment