AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਤੇ ਵੱਡੀ ਅਪਡੇਟ

Global Team
2 Min Read

ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਵੱਲੋਂ ਕੱਲ੍ਹ ਦਿੱਲੀ ਵਿਚ ਇਕ ਵੱਡੀ ਬੈਠਕ ਬੁਲਾਈ ਗਈ ਹੈ। ਇਸ ਬੈਠਕ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਮੁੱਖ ਮੰਤਰੀ ਸਮੇਤ AAP ਦੀ ਟਾਪ ਲੀਡਰਸ਼ਿਪ ਸ਼ਾਮਲ ਹੋਵੇਗੀ।

ਬੈਠਕ ਦਾ ਮੁੱਖ ਏਜੰਡਾ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਚੋਣ ’ਤੇ ਵਿਚਾਰ-ਵਟਾਂਦਰਾ ਹੋਵੇਗਾ। ਸੂਤਰਾਂ ਅਨੁਸਾਰ AAP ਉਮੀਦਵਾਰਾਂ ਦੀ ਪਹਿਲੀ ਸੂਚੀ 15 ਨਵੰਬਰ ਤੋਂ ਪਹਿਲਾਂ ਜਾਰੀ ਹੋ ਸਕਦੀ ਹੈ।

ਇਸ ਮੀਟਿੰਗ ਵਿੱਚ ਪਤਾ ਲੱਗਦਾ ਹੈ ਕਿ ਇਸ ਬੈਠਕ ਦੇ ਮੱਦੇਨਜ਼ਰ ਇਹ ਸੰਕੇਤ ਮਿਲਦੇ ਹਨ ਕਿ AAP ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਰਣਨੀਤੀ ਤੇਜ਼ ਕਰ ਦਿੱਤੀ ਹੈ। ਇਸ ਬੈਠਕ ਵਿਚ ਜਿੱਥੇ ਉਮੀਦਵਾਰਾਂ ਦੇ ਨਾਵਾਂ ‘ਤੇ ਮੰਥਨ ਹੋਵੇਗਾ, ਉੱਥੇ ਹੀ ਚੋਣ ਪ੍ਰਬੰਧਨ ਅਤੇ ਪਾਰਟੀ ਦੀ ਆਗਾਮੀ ਰਣਨੀਤੀ ‘ਤੇ ਵੀ ਚਰਚਾ ਕੀਤਾ ਜਾ ਸਕਦਾ ਹੈ।

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਜ਼ੋਰਾਂ ‘ਤੇ ਹਨ। ਹਾਲਾਂਕਿ ਚੋਣ ਕਮਿਸ਼ਨ ਵੱਲੋਂ ਅਧਿਕਾਰਤ ਤੌਰ ‘ਤੇ ਕੋਈ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ, ਪਰ ਮੰਨਿਆ ਜਾ ਰਿਹਾ ਹੈ ਕਿ ਚੋਣਾਂ ਤੈਅ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ।ਪੰਜਾਬ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 16 ਮਾਰਚ 2027 ਨੂੰ ਖ਼ਤਮ ਹੋ ਰਿਹਾ ਹੈ, ਇਸ ਲਈ ਆਮ ਤੌਰ ‘ਤੇ ਚੋਣਾਂ ਫਰਵਰੀ-ਮਾਰਚ 2027 ਵਿਚ ਹੋ ਸਕਦੀਆਂ ਹਨ।
Share This Article
Leave a Comment