ਕੱਲ੍ਹ ਭਾਜਪਾ ‘ਚ ਸ਼ਾਮਲ ਹੋ ਸਕਦੇ ਨੇ ਪਠਾਨਮਾਜਰਾ ਤੇ ਜੋੜਾਮਾਜਰਾ!

raajan tiwari
1 Min Read

ਪੰਜਾਬ ਨਿਊਜ਼ : ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਨੂੰ ਲੈ ਕੇ ਨਵੀਂ ਚਰਚਾ ਛਿੜ ਗਈ ਹੈ।ਦਰਅਸਲ, ਦੋਵਾਂ ਆਗੂਆਂ ਵੱਲੋਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।

 

ਹੁਣ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਕੱਲ੍ਹ ਭਾਰਤੀ ਜਨਤਾ ਪਾਰਟੀ ਯਾਨੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ, ਦੋਵਾਂ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ। ਹੁਣ ਦੇਖਣਾ ਹੋਵੇਗਾ ਕਿ ਕੱਲ੍ਹ ਪੰਜਾਬ ਦੀ ਸਿਆਸਤ ਵਿੱਚ ਕੀ ਨਵਾਂ ਮੋੜ ਆਉਂਦਾ ਹੈ।

 

TAGGED:
Share This Article
Leave a Comment