ਕੁੰਵਰ ਵਿਜੇ ਪ੍ਰਤਾਪ ਤੇ ਰਵੀ ਕਰਨ ਕਾਹਲੋਂ ਦਿੱਲੀ BJP ਹੈੱਡਕੁਆਰਟਰ ਪਹੁੰਚੇ

raajan tiwari
2 Min Read

ਪੰਜਾਬ ਨਿਊਜ਼ : ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਸਾਬਕਾ IPS ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਰਵੀ ਕਰਨ ਕਾਹਲੋਂ ਦਿੱਲੀ ਸਥਿਤ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਪਹੁੰਚੇ ਹਨ।

ਇਹ ਵੀ ਪੜ੍ਹੋ :ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ‘ਤੇ ED ਦੀ ਛਾਪੇਮਾਰੀ

ਦੋਵਾਂ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਦਿੱਲੀ ਵਿੱਚ ਭਾਜਪਾ ਹੈੱਡਕੁਆਰਟਰ ਪਹੁੰਚਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੇ ਸੰਕੇਤ ਮਿਲ ਰਹੇ ਹਨ।ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬ ਦੇ ਇੱਕ ਚਰਚਿਤ ਸਿਆਸੀ ਚਿਹਰੇ ਹਨ। ਉਹ ਪੁਲਿਸ ਅਧਿਕਾਰੀ ਵਜੋਂ ਆਪਣੀ ਸੇਵਾ ਅਤੇ ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਨੂੰ ਲੈ ਕੇ ਵੀ ਸੁਰਖੀਆਂ ਵਿੱਚ ਰਹੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਅੰਮ੍ਰਿਤਸਰ ਉੱਤਰੀ ਤੋਂ ਚੋਣ ਜਿੱਤੀ ਸੀ।

ਇਹ ਵੀ ਪੜ੍ਹੋ :ਪੰਜਾਬ ‘ਚ NDA ਦੀ ਸਰਕਾਰ ਬਣਾਉਣ ਲਈ ਅਮਿਤ ਸ਼ਾਹ ਨੇ ਭਰੀ ਹੁੰਕਾਰ, ਚੰਡੀਗੜ੍ਹ ਵਾਸੀਆਂ ਨੂੰ ਦਿੱਤੇ 3 ਵੱਡੇ ਤੋਹਫ਼ਿਆਂ ਦੇ ਸੰਕੇਤ

ਦੂਜੇ ਪਾਸੇ ਰਵੀ ਕਰਨ ਕਾਹਲੋਂ ਦਾ ਵੀ ਪੰਜਾਬ ਦੀ ਸਿਆਸਤ ਵਿੱਚ ਅਹਿਮ ਸਥਾਨ ਰਿਹਾ ਹੈ।ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਭਾਜਪਾ ਵੱਲੋਂ ਦੋਵਾਂ ਆਗੂਆਂ ਨੂੰ ਕਦੋਂ ਅਤੇ ਕਿਸ ਤਰ੍ਹਾਂ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕੀਤਾ ਜਾਂਦਾ ਹੈ।ਕੀ ਇਨ੍ਹਾਂ ਦੋਵਾਂ ਆਗੂਆਂ ਦੀ ਭਾਜਪਾ ਵਿੱਚ ਐਂਟਰੀ ਨਾਲ ਪੰਜਾਬ ਦੀ ਸਿਆਸਤ ਵਿੱਚ ਨਵਾਂ ਸਿਆਸੀ ਸਮੀਕਰਨ ਬਣੇਗਾ? ਇਸ ਬਾਰੇ ਆਉਣ ਵਾਲੇ ਸਮੇਂ ਵਿੱਚ ਹੋਰ ਤਸਵੀਰ ਸਾਫ਼ ਹੋਵੇਗੀ।

 

Share This Article
Leave a Comment