ਅਮਰੀਕਾ ‘ਚ ਫੜਿਆ ਗਿਆ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਤੇ ਨਾਮੀ ਗੈਂਗਸਟਰ!

raajan tiwari
3 Min Read

ਅਮਰੀਕਾ : ਵਿਦੇਸ਼ਾਂ ‘ਚ ਬੈਠ ਕੇ ਭਾਰਤ ਵਿੱਚ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਹੋਈ ਹੈ। ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹੈਰੀ ਬਾਕਸਰ ਅਮਰੀਕਾ ਵਿੱਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਦਿੱਲੀ ਪੁਲਿਸ ਦੇ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਉਸ ਨੂੰ ਸ਼ੁੱਕਰਵਾਰ ਰਾਤ ਕੈਲੀਫੋਰਨੀਆ ਤੋਂ ਹਿਰਾਸਤ ਵਿੱਚ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹੈਰੀ ਬਾਕਸਰ, ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਸਹਿਯੋਗੀ ਹੈ ਅਤੇ ਕਥਿਤ ਤੌਰ ‘ਤੇ ਅਮਰੀਕਾ ਵਿੱਚ ਬੈਠ ਕੇ ਗੈਂਗ ਦੀਆਂ ਗਤੀਵਿਧੀਆਂ ਚਲਾ ਰਿਹਾ ਸੀ।

ਹੁਣ ਤੁਹਾਨੂੰ ਦੱਸਦੇ ਹਾਂ ਕਿ ਆਖ਼ਰ ਇਹ ਗੈਂਗਸਟਰ ਕਿਉਂ ਚਰਚਾ ਵਿੱਚ ਹੈ?

ਦਰਅਸਲ, ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਦੇ ਮੁੰਬਈ ਸਥਿਤ ਘਰ ਦੇ ਬਾਹਰ ਫਰਵਰੀ ਮਹੀਨੇ ਵਿੱਚ ਹੋਈ ਗੋਲੀਬਾਰੀ ਤੋਂ ਬਾਅਦ ਹੈਰੀ ਬਾਕਸਰ ਦਾ ਨਾਂ ਕਾਫ਼ੀ ਚਰਚਾ ਵਿੱਚ ਆਇਆ ਸੀ। ਨਿਊਜ਼ ਏਜੰਸੀ ਏਐੱਨਆਈ ਮੁਤਾਬਕ, ਹੈਰੀ ਬਾਕਸਰ ਨੇ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਬਾਅਦ ਸੋਸ਼ਲ ਮੀਡੀਆ ਪੋਸਟਾਂ ਅਤੇ ਆਡੀਓ ਸੰਦੇਸ਼ਾਂ ਰਾਹੀਂ ਬਾਲੀਵੁੱਡ ਦੀਆਂ ਕਈ ਹਸਤੀਆਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਸਨ। ਇੱਕ ਆਡੀਓ ਸੰਦੇਸ਼ ਵਿੱਚ ਖੁਦ ਨੂੰ ਅਰਜੂ ਬਿਸ਼ਨੋਈ ਦੱਸਣ ਵਾਲੇ ਵਿਅਕਤੀ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਹੈਰੀ ਬਾਕਸਰ ਅਤੇ ਸ਼ੁਭਮ ਲੋਣਕਰ ਦਾ ਨਾਂ ਲਿਆ ਸੀ। ਸੰਦੇਸ਼ ਵਿੱਚ ਰੋਹਿਤ ਸ਼ੈੱਟੀ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਗੈਂਗ ਦੇ ਮਾਮਲਿਆਂ ਵਿੱਚ ਦਖ਼ਲ ਨਾ ਦਿੱਤਾ ਜਾਵੇ। ਇੱਥੋਂ ਤੱਕ ਕਿ ਗੋਲੀਬਾਰੀ ਨੂੰ ਸਿਰਫ਼ ਇੱਕ ਟ੍ਰੇਲਰ ਦੱਸਿਆ ਗਿਆ ਸੀ।

ਇਹ ਵੀ ਪੜ੍ਹੌ :  48 ਘੰਟੇ ਚੱਲੀ ED ਦੀ ਰੇਡ, ਨਹੀਂ ਮਿਲਿਆ ਇੱਕ ਵੀ ਪੈਸਾ! ਹਰਪਾਲ ਚੀਮਾ ਨੇ BJP ‘ਤੇ ਲਾਏ ਗੰਭੀਰ ਇਲਜ਼ਾਮ

ਹੈਰੀ ਬਾਕਸਰ ‘ਤੇ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਜਬਰੀ ਵਸੂਲੀ ਅਤੇ ਧਮਕੀਆਂ ਦੇਣ ਵਰਗੇ ਮਾਮਲੇ ਸ਼ਾਮਲ ਹਨ। ਖ਼ਾਸ ਗੱਲ ਇਹ ਹੈ ਕਿ ਕੁਝ ਦਿਨ ਪਹਿਲਾਂ ਹੀ ਗੈਂਗਸਟਰ ਹਿਮਾਂਸ਼ੂ ਭਾਊ ਅਤੇ ਨੀਰਜ ਫਰੀਦਪੁਰੀਆ ਨੂੰ ਵੀ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਫਿਲਹਾਲ ਪੁਲਿਸ ਵੱਲੋਂ ਗੋਲੀਬਾਰੀ ਦੀ ਘਟਨਾ ਅਤੇ ਗੈਂਗ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ। ਕੁੱਲ ਮਿਲਾ ਕੇ, ਅਮਰੀਕਾ ਵਿੱਚ ਹੈਰੀ ਬਾਕਸਰ ਦੀ ਹਿਰਾਸਤ ਨੂੰ ਲਾਰੈਂਸ ਬਿਸ਼ਨੋਈ ਗੈਂਗ ਖ਼ਿਲਾਫ਼ ਇੱਕ ਵੱਡੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ।

Share This Article
Leave a Comment