ਪਰਵਿੰਦਰ ਝੋਟੇ ਦੀ ਮ੍ਰਿਤਕ ਦੇਹ ਮਾਨਸਾ ਪਹੁੰਚਣ ‘ਤੇ ਪਿਤਾ ਦਾ ਵੱਡਾ ਐਲਾਨ!

raajan tiwari
4 Min Read

ਮਾਨਸਾ : ਮਾਨਸਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ… ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਮਾਨਸਾ ਪਹੁੰਚ ਗਈ ਹੈ। ਮ੍ਰਿਤਕ ਦੇਹ ਦੇ ਘਰ ਪਹੁੰਚਦਿਆਂ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਉੱਧਰ, ਪੁੱਤ ਦੇ ਅੰਤਿਮ ਸਸਕਾਰ ਤੋਂ ਪਹਿਲਾਂ ਪਿਤਾ ਭੀਮ ਸਿੰਘ ਨੇ ਸਰਕਾਰ ਨੂੰ ਸਖ਼ਤ ਸੁਨੇਹਾ ਦਿੰਦਿਆਂ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਮਾਨਸਾ ਦੇ SSP ਦਾ ਤਬਾਦਲਾ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ।

ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਜਿਵੇਂ ਹੀ ਮਾਨਸਾ ਪਹੁੰਚੀ ਤਾਂ ਸਭ ਤੋਂ ਪਹਿਲਾਂ ਇਸ ਨੂੰ ਧਰਨੇ ਵਾਲੀ ਥਾਂ ‘ਤੇ ਲਿਜਾਇਆ ਗਿਆ। ਇੱਥੇ ਆਪਣੇ ਚਹੇਤੇ ਕਾਰਕੁੰਨ ਦੇ ਅੰਤਿਮ ਦਰਸ਼ਨ ਕਰਨ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ। ਇਸ ਦੌਰਾਨ ਲੋਕਾਂ ਦੀਆਂ ਅੱਖਾਂ ਨਮ ਦਿਖਾਈ ਦਿੱਤੀਆਂ। ਧਰਨੇ ਵਾਲੀ ਥਾਂ ਤੋਂ ਬਾਅਦ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਲਿਜਾਇਆ ਗਿਆ, ਜਿੱਥੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਘਰ ਵਿੱਚ ਮਾਹੌਲ ਬੇਹੱਦ ਗਮਗੀਨ ਬਣ ਗਿਆ। ਇਸੇ ਵਿਚਾਲੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਅੰਤਿਮ ਸਸਕਾਰ ਤੋਂ ਪਹਿਲਾਂ ਆਪਣਾ ਸਟੈਂਡ ਮੁੜ ਸਪੱਸ਼ਟ ਕਰ ਦਿੱਤਾ ਹੈ। ਮ ਸਿੰਘ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਮਾਨਸਾ ਦੇ SSP ਦਾ ਤਬਾਦਲਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਆਪਣੀ ਭੁੱਖ ਹੜਤਾਲ ਖ਼ਤਮ ਨਹੀਂ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਵਾਅਦੇ ਦੇ ਪੱਕੇ ਹਨ ਅਤੇ ਕੋਈ ਵੀ ਉਨ੍ਹਾਂ ਨੂੰ ਆਪਣੇ ਫ਼ੈਸਲੇ ਤੋਂ ਪਿੱਛੇ ਹਟਣ ਲਈ ਮਜਬੂਰ ਨਾ ਕਰੇ। ਦੱਸ ਦੇਈਏ ਕਿ ਭੀਮ ਸਿੰਘ ਨੇ 5 ਨਵੰਬਰ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ।

ਇਹ ਵੀ ਪੜ੍ਹੌ : ਪਰਵਿੰਦਰ ਝੋਟੇ ਦੇ ਪੋਸਟਮਾਰਟਮ ਤੋਂ ਬਾਅਦ ਵੱਡੀ ਅਪਡੇਟ

ਇਸ ਦੌਰਾਨ ਭੀਮ ਸਿੰਘ ਨੇ ਕਿਹਾ ਕਿ ਅੱਜ ਉਹ ਆਪਣੇ ਪੁੱਤ ਦਾ ਅੰਤਿਮ ਸਸਕਾਰ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸੰਘਰਸ਼ ਵਿੱਚ ਸਾਥ ਦੇਣ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਅੰਦੋਲਨ ਵਿੱਚ ਸ਼ਾਮਲ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ-ਸ਼ਾਂਤੀ ਬਣਾਈ ਰੱਖਣ। ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕੀਤੀ ਜਾਵੇ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਿਆ ਜਾਵੇ। ਭੀਮ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੀ ਭਾਵੁਕ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ਅਤੇ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ। ਉਨ੍ਹਾਂ ਨੇ ਸਿਰਫ਼ ਨਸ਼ੀਲੇ ਪਦਾਰਥਾਂ ਹੀ ਨਹੀਂ, ਸਗੋਂ ਸ਼ਰਾਬ ਛੱਡਣ ਦੀ ਅਪੀਲ ਵੀ ਕੀਤੀ ਹੈ।

ਇਹ ਵੀ ਪੜ੍ਹੌ :  ਹਿਮਾਚਲ ਪ੍ਰਦੇਸ਼ ਦੀ ਦਹਾਕਿਆਂ ਪੁਰਾਣੀ ਮੰਗ ਹੋਈ ਪੂਰੀ, ਹਿਮਾਚਲ ਨੂੰ ਮਿਲੇਗੀ 7.19% ਬਿਜਲੀ

ਉੱਧਰ, ਭੀਮ ਸਿੰਘ ਨੇ ਇਹ ਵੀ ਕਿਹਾ ਹੈ ਕਿ ਜੇਕਰ ਮਾਨਸਾ ਦੇ SSP ਦਾ ਤਬਾਦਲਾ ਨਹੀਂ ਕੀਤਾ ਜਾਂਦਾ ਤਾਂ ਉਹ ਇਸ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਨਗੇ। ਫਿਲਹਾਲ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਸਮਰਥਕਾਂ ਦਾ ਸੰਘਰਸ਼ ਜਾਰੀ ਹੈ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਕੀ ਫ਼ੈਸਲਾ ਲੈਂਦੀ ਹੈ ਅਤੇ ਭੀਮ ਸਿੰਘ ਦੀ ਮੰਗ ‘ਤੇ ਸਰਕਾਰ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ।

Share This Article
Leave a Comment