Punjab News : ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਆਪਣੀ ਦਾਦੀ ਜੀ ਦੇ ਅੰਤਿਮ ਦਰਸ਼ਨਾਂ ਅਤੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਾ ਮਿਲਣ ‘ਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਇਸ ਮਾਮਲੇ ‘ਤੇ ਇਤਰਾਜ਼ ਜਤਾਇਆ ਹੈ।ਮਨਪ੍ਰੀਤ ਸਿੰਘ ਇਯਾਲੀ ਦਾ ਕਹਿਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਦਰਸ਼ਨ ਕਰਨ ਅਤੇ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੇਣਾ ਕੋਈ ਸਰਕਾਰੀ ਰਿਆਇਤ ਨਹੀਂ, ਸਗੋਂ ਉਨ੍ਹਾਂ ਦਾ ਬੁਨਿਆਦੀ ਮਨੁੱਖੀ ਅਧਿਕਾਰ ਹੈ। ਮਨਪ੍ਰੀਤ ਇਯਾਲੀ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਮਨੁੱਖੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ, ਤਾਂ ਜੋ ਉਹ ਆਪਣੀ ਦਾਦੀ ਜੀ ਦੇ ਅੰਤਿਮ ਦਰਸ਼ਨ ਕਰ ਸਕਣ।

