ਸੋਲਾਪੁਰ ‘ਚ ਉਡਾਣ ਭਰਦੇ ਸਮੇਂ ਜਹਾਜ਼ ਹਾਦਸੇ ਦਾ ਸ਼ਿਕਾਰ, ਮਹਿਲਾ ਪਾਇਲਟ ਦੀ ਵਾਲ-ਵਾਲ ਬਚੀ ਜਾਨ

raajan tiwari
2 Min Read

ਸੋਲਾਪੁਰ : ਮਹਾਰਾਸ਼ਟਰ ਦੇ ਸੋਲਾਪੁਰ ‘ਚ ਵੱਡਾ ਹਾਦਸਾ ਹੋਣੋਂ ਟਲ ਗਿਆ। ਉਡਾਣ ਭਰਨ ਸਮੇਂ ਇੱਕ ਸਿਖਲਾਈ ਜਹਾਜ਼ ਰਨਵੇਅ ਤੋਂ ਤਿਲਕ ਗਿਆ। ਹਾਦਸੇ ਤੋਂ ਬਾਅਦ ਜਹਾਜ਼ ਦਾ ਅਗਲਾ ਹਿੱਸਾ ਹੇਠਾਂ ਵੱਲ ਝੁਕ ਗਿਆ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਜਹਾਜ਼ ਉਡਾ ਰਹੀ ਮਹਿਲਾ ਪਾਇਲਟ ਪੂਰੀ ਤਰ੍ਹਾਂ ਸੁਰੱਖਿਅਤ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਦੁਪਹਿਰ ਕਰੀਬ ਢਾਈ ਵਜੇ ਵਾਪਰੀ। ਜਦੋਂ ਇੱਕ ਫਲਾਇੰਗ ਕਲੱਬ ਵੱਲੋਂ ਚਲਾਇਆ ਜਾ ਰਿਹਾ ਸਿਖਲਾਈ ਜਹਾਜ਼ ਉਡਾਣ ਭਰਨ ਦੀ ਤਿਆਰੀ ਕਰ ਰਿਹਾ ਸੀ। ਇਸੇ ਦੌਰਾਨ ਜਹਾਜ਼ ਰਨਵੇਅ ਦੀ ਪੱਕੀ ਸਤ੍ਹਾ ਤੋਂ ਬਾਹਰ ਨਿਕਲ ਗਿਆ ਅਤੇ ਤਿਲਕਦਾ ਹੋਇਆ ਅੱਗੇ ਵਧ ਗਿਆ। ਘਟਨਾ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ਵਿੱਚ ਜਹਾਜ਼ ਦੀ ਹਾਲਤ ਸਾਫ਼ ਦੇਖੀ ਜਾ ਸਕਦੀ ਹੈ।

ਇਹ ਵੀ ਪੜ੍ਹੌ : ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ CBI ਅਦਾਲਤ ਨੇ ਸੁਣਾਈ 7 ਸਾਲ ਦੀ ਸਜ਼ਾ

ਜਹਾਜ਼ ਦਾ ਅਗਲਾ ਹਿੱਸਾ ਹੇਠਾਂ ਵੱਲ ਝੁਕਿਆ ਹੋਇਆ ਨਜ਼ਰ ਆ ਰਿਹਾ ਹੈ। ਜਿਸ ਤੋਂ ਹਾਦਸੇ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਪੁਲਸ ਅਧਿਕਾਰੀਆਂ ਮੁਤਾਬਕ ਜਹਾਜ਼ ਵਿੱਚ ਮੌਜੂਦ ਮਹਿਲਾ ਪਾਇਲਟ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਉਹ ਸੁਰੱਖਿਅਤ ਬਚ ਗਈ। ਫਿਲਹਾਲ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਫਿਲਹਾਲ ਇਹ ਹਾਦਸਾ ਕਿਨ੍ਹਾਂ ਹਾਲਾਤਾਂ ਵਿੱਚ ਵਾਪਰਿਆ ਅਤੇ ਜਹਾਜ਼ ਰਨਵੇਅ ਤੋਂ ਬਾਹਰ ਕਿਵੇਂ ਨਿਕਲਿਆ, ਇਸ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ। ਪਰ ਇਸ ਘਟਨਾ ਵਿੱਚ ਮਹਿਲਾ ਪਾਇਲਟ ਦੀ ਸੁਰੱਖਿਅਤ ਬਚਤ ਨੇ ਵੱਡੀ ਰਾਹਤ ਦਿੱਤੀ ਹੈ।

Share This Article
Leave a Comment